Monday, December 23, 2024

ਸਰਕਾਰੀ ਪਾਲੀਟੈਕਨਿਕ ਕਾਲਜ਼ ਬਠਿੰਡਾ ’ਚ ਦੋ ਰੋਜ਼ਾ ਐਂਟਰਪ੍ਰਨਿਉਰਸ਼ਿਪ ਅਵੈਅਰਨੈਸ ਕੈਂਪ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ PPN2308201806ਲਈ ਦੋ ਰੋਜ਼ਾ ਇੰਟਰਪ੍ਰਨਿਉਰਸ਼ਿਪ ਅਵੈਅਰਨੈਸ (ਉਦਯੋਗਪਤੀ ਜਾਗਰੂਕਤਾ) ਕੈਂਪ ਲਗਾਇਆ ਜਾ ਰਿਹਾ ਹੈ। ਇਹ ਦੋ ਰੋਜ਼ਾ ਕੈਂਪ ਨਿਟਕੋਨ ਲਿਮਟਿਡ ਵੱਲੋਂ ਮਨਿਸਟਰੀ ਆਫ਼ ਸਾਇੰਸ ਅਤੇ ਤਕਨਾਲੋਜੀ, ਭਾਰਤ ਸਰਕਾਰ ਦੇ ਅਧੀਨ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਅਤੇ ਨਿਟਕਾਨ ਦੇ ਡਿਪਟੀ ਜਨਰਲ ਮੈਨੇਜਰ ਵਿਜੈ ਅਰੋੜਾ ਨੇ ਕੀਤੀ।ਕਾਲਜ ਦੇ ਪਿੰ੍ਰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਆਖਰੀ ਸਾਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਜੋ ਡਿਪਲੋਮਾ ਕਰਨ ਉਪਰੰਤ ਆਪਣਾ ਕੰਮ/ਇਕਾਈ ਸ਼ੁਰੂ ਕਰਨਾ ਚਾਹੁੰਦੇ ਹਨ, ਲਈ ਇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਕਾਲਜ ਵੱਲੋਂ ਨਿਟਕਾਨ ਦੇ ਸਹਿਯੋਗ ਨਾਲ ਇਹ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੋ ਰੋਜਾ ਪ੍ਰੋਗਰਾਮ ਦੋਰਾਨ ਵੱਖ-ਵੱਖ ਬੁਲਾਰੇ ਵਿਦਿਆਰਥੀਆਂ ਨੂੰ ਆਪਣੇ ਉੱਦਮ ਨਾਲ ਆਪਣਾ ਕੰਮ/ਇਕਾਈ ਸ਼ੁਰੂ ਕਰਨ ਲਈ ਹਰ ਤਰ੍ਹਾਂ ਦੀ ਜਾਣਕਾਰੀ ਦੇਣਗੇ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵਿਜੈ ਅਰੋੜਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਿਰਫ਼ ਨੌਕਰੀ ’ਤੇ ਆਸ ਲਗਾਉਣ ਦੀ ਬਜਾਏ ਨੌਜਵਾਨ ਆਪਣਾ ਕੰਮ ਸ਼ੁਰੂ ਕਰਕੇ ਹੋਰਨਾਂ ਨੂੰ ਵੀ ਰੋਜ਼ਗਾਰ ਦੇ ਸਕਦੇ ਹਨ ਅਤੇ ਪੰਜਾਬ ਦੀ ਆਰਥਿਕ ਸਥਿਤੀ ਵਿੱਚ ਵਾਧਾ ਕਰਨ।ਉਨ੍ਹਾਂ ਇਹ ਵੀ ਦੱਸਿਆ ਕਿ ਨਿਟਕਾਨ ਵੱਲੋਂ ਵਿਦਿਆਰਥੀਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਹਰ ਤਰ੍ਹਾਂ ਦਾ ਤਕਨੀਕੀ ਅਤੇ ਮਾਲੀ ਸਹਿਯੋਗ ਦਿੱਤਾ ਜਾਂਦਾ ਹੈ।ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ  ਸੁਸ਼ੀਲ ਕੁਮਾਰ ਨੇ ਦੱਸਿਆ ਕਿ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਕੋਲ ਡਿਪਲੋਮਾ ਕਰਨ ਉਪਰੰਤ ਨੌੌਕਰੀ ਤੋਂ ਇਲਾਵਾ ਉਚੇਰੀ ਸਿੱਖਿਆ ਅਤੇ ਆਪਣਾ ਕੰਮ ਸ਼ੁਰੂ ਕਰਨ ਦੀ ਆਪਸ਼ਨ ਹੁੰਦੀ ਹੈ ਅਤੇ ਵਿਦਿਆਰਥੀਆਂ ਦੀ ਉਨ੍ਹਾਂ ਦੀ ਰੁਚੀ ਅਨੁਸਾਰ ਚੋਣ ਕਰ ਲਈ ਜਾਂਦੀ ਹੈ ਅਤੇ ਜੋ ਵਿਦਿਆਰਥੀ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਹਰ ਤਰ੍ਹਾਂ ਦੇ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੋਰਸ ਵਿੱਚ ਆਖਰੀ ਸਾਲ ਦੇ 80 ਦੇ ਕਰੀਬਵਿਦਿਆਰਥੀ ਭਾਗ ਲੈ ਰਹੇ ਹਨ।ਇਸ ਮੌਕੇ ਮਨਜੀਤ ਸਿੰਘ ਭੁੱਲਰ, ਮੁਖੀ ਵਿਭਾਗ ਅਤੇ ਸਹਾਇਕ ਟੀ.ਪੀ.ਓ ਮਿਸ. ਹਰਕਮਲਜੀਤ ਕੌਰ ਮੋਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply