ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਅਮਰੀਕਾ ’ਚ ਕੀਤੇ ਗਏ
ਦੁਰਵਿਹਾਰ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੌਮੀ ਹਿੱਤਾਂ ਲਈ ਮੋਹਰੀ ਹੋ ਕੇ ਕਾਰਜ ਕਰ ਰਹੇ ਪੰਥਕ ਆਗੂ ਮਨਜੀਤ ਸਿੰਘ ਜੀ.ਕੇ ਨੂੰ ਪੰਥ ਵਿਰੋਧੀਆਂ ਦੇ ਪਿਛਲੱਗ ਲੋਕਾਂ ਨੇ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਦਾ ਕੋਝਾ ਯਤਨ ਕੀਤਾ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਨਿੰਦਾ ਕਰਦੀ ਹੈ।ਉਨ੍ਹਾਂ ਕਿਹਾ ਕਿ ਗੱਲਬਾਤ ਦੀ ਥਾਂ ਦੁਰਵਿਹਾਰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀ.ਕੇ ਨਾਲ ਦੁਰਵਿਹਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕਿਸੇ ਦੀ ਵੀ ਹਿੰੰਮਤ ਨਾ ਪਵੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media