ਸਮਰਾਲਾ, 23 ਅਗਸਤ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਸਮਰਾਲਾ ਐਸ.ਸੀ ਵਿੰਗ ਦੇ ਪ੍ਰਧਾਨ ਚੁਣੇ ਜਾਣ `ਤੇ ਗੁਰਮੀਤ ਸਿੰਘ ਢੀਂਡਸਾ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੇਣੀਆਂ ਦੀ ਬਾਂਹ ਫੜੀ ਹੈ।ਪਾਰਟੀ ਵਿੱਚ ਜਿਥੇ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਤੇ ਕਾਬਲੀਅਤ ਅਨੁਸਾਰ ਅਹੁਦੇ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਲ ਸਮਰਾਲਾ ਦੇ ਪ੍ਰਧਾਨ ਵਜੋਂ ਜੋ ਵੀ ਸੇਵਾ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਆਨ-ਸ਼ਾਨ ਨੂੰ ਬਰਕਰਾਰ ਰੱਖਣ ਲਈ ਦਿਨ ਰਾਤ ਇੱਕ ਕਰਨਗੇ।ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਸਾਬਕਾ ਚੇਅਰਮੈਨ ਐਸ.ਐਸ ਬੋਰਡ ਪੰਜਾਬ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਹਲਕਾ ਵਿਧਾਇਕ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਗੁਰਮੀਤ ਸਿੰਘ ਢੀਂਡਸਾ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਗੁਰਮੀਤ ਸਿੰਘ ਭੌਰਲਾ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਨਾਗਰਾ ਚੇਅਰਮੈਨ, ਪਰਮਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਬੰਬ ਜਨਰਲ ਸਕੱਤਰ, ਸਰਬਜੀਤ ਸਿੰਘ ਪਪੜੌਦੀ ਜ਼ਿਲ੍ਹਾ ਮੀਤ ਪ੍ਰਧਾਨ, ਅਵਤਾਰ ਸਿੰਘ ਐਮ.ਸੀ, ਕਮਲਜੀਤ ਸਿੰਘ ਬੰਗੜ, ਪਰਵਿੰਦਰ ਸਿੰਘ ਬੱਲੀ, ਫਤਹਿ ਸਿੰਘ, ਦੀਪਾ ਢੀਂਡਸਾ, ਬੂਟਾ ਸਿੰਘ, ਸ਼ਿਵਲੀ ਸਮਰਾਲਾ, ਵਿੱਕੀ ਵਡੇਰਾ ਆਦਿ ਤੋਂ ਇਲਾਵਾ ਸਮੁੱਚੇ ਇਲਾਕੇ ਦੇ ਅਕਾਲੀ ਵਰਕਰ ਸ਼ਾਮਲ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …