ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ ਸ਼ਾਮ 4.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ।ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ `ਚ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰੇ ਰਹੇ ਸੂਝਵਾਨ ਤੇ ਮਿਹਨਤੀ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ।ਪ੍ਰਧਾਨ ਸੰਧੂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣੇ ਸਰਵਿਸ ਵੇਰਵੇ ਤਸਦੀਕ ਕਰਵਾ ਕੇ 30 ਅਗਸਤ ਤੱਕ ਭੇਜ ਦੇਣ।ਉਨਾਂ ਕਿਹਾ ਕਿ ਇਸ ਸਮਾਗਮ ਵਿਚ ਅਕਾਦਮਿਕ ਖੇਤਰ ਦੇ ਨਾਮਵਰ ਹਸਤਾਖ਼ਰ ਸ਼ਾਮਲ ਹੋਣਗੇ।ਮੀੀਟੰਗ ਵਿੱਚ ਡਾ. ਸੁਖਦੇਵ ਸਿੰਘ, ਕਮਲਨੈਨ ਸਿੰਘ, ਕੁਲਵਿੰਦਰ ਸਿੰਘ, ਨਵਦੀਪ ਰੰਧਾਵਾ, ਚੇਤਨ ਸ਼ਰਮਾ, ਭੂਪਿੰਦਰ ਗਿੱਲ, ਰਾਜਵਿੰਦਰ ਕੌਰ, ਗੁਰਜੀਤ ਕੌਰ ਤੇ ਪ੍ਰੋ. ਰਾਣੀ ਆਦਿ ਹਾਜਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media