Tuesday, May 13, 2025
Breaking News

ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਸ੍ਰੀ ਗਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ – ਐਸ.ਡੀ.ਐਮ

ਬਟਾਲਾ, 24 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ 16 ਸਤੰਬਰ ਨੂੰ ਪੂਰੀ ਸ਼ਰਧਾ ਤੇ PPN2408201801ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਵਲੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਗੁਰੂ ਸਾਹਿਬ ਦਾ ਵਿਆਹ ਪੁਰਬ ਦੁਨੀਆਂ ਭਰ ਵਿੱੱਚ ਨਾਨਕ-ਨਾਮ ਲੇਵਾ ਸੰਗਤ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਵੱਡੀ ਗਿਣਤੀ `ਚ ਸੰਗਤ ਦਰਸ਼ਨਾਂ ਲਈ ਬਟਾਲਾ ਸ਼ਹਿਰ ਪਹੁੰਚਦੀ ਹੈ। ਉਨਾਂ ਕਿਹਾ ਕਿ ਸੰਗਤ ਦੀ ਆਓ-ਭਗਤ ਅਤੇ ਸਹੂਲਤ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਵਿਆਹ ਪੁਰਬ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿੱਚ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।ਉਨਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਦੀ ਨਿਕਾਸੀ ਨੂੰ ਸਹੀ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸੀਵਰੇਜ ਦਾ ਢੱਕਣ ਖੁੱਲਾ ਨਾ ਹੋਵੇ। ਪਾਵਰਕਾਮ ਅਤੇ ਟੈਲੀਫੋਨ ਵਿਭਾਗ ਨੂੰ ਉਨਾਂ ਨਗਰ ਕੀਰਤਨ ਦੇ ਮਾਰਗ ਅਤੇ ਸ਼ਹਿਰ ਦੀਆਂ ਹੋਰ ਸੜਕਾਂ ਕਿਨਾਰੇ ਬਿਜਲੀਆਂ ਦੀਆਂ ਤਾਰਾਂ ਉੱਚੀਆਂ ਕਰਨ ਅਤੇ ਜੋੜਾਂ ਨੂੰ ਢੱਕਣ ਦੇ ਨਿਰਦੇਸ਼ ਦਿੱਤੇ।
ਉਨਾਂ ਕਿਹਾ ਕਿ ਬਰਾਤ ਰੂਪੀ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਅਤੇ ਝੰਡੇ ਲਗਾਏ ਜਾਣਗੇ। ਉਨਾਂ ਕਿਹਾ ਕਿ ਸੰਗਤਾਂ ਲਈ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਜਨ ਸਿਹਤ ਵਿਭਾਗ ਨੂੰ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚ ਆਰਜੀ ਟਾਇਲਟ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਨਾਲ ਹੀ ਸਿਹਤ ਵਿਭਾਗ ਵਲੋਂ 10 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ ਨੇ ਦੱਸਿਆ ਕਿ ਇਸ ਸਾਲ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ 15 ਸਤੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰੂਪੀ ਬਰਾਤ ਚੱਲੇਗੀ ਜੋ ਸ਼ਾਮ ਨੂੰ ਬਟਾਲਾ ਸ਼ਹਿਰ ਪਹੁੰਚੇਗੀ।ਉਨਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ 16 ਸਤੰਬਰ ਨੂੰ ਸਵੇਰੇ 7 ਵਜੇ ਨਗਰ ਕੀਰਤਨ ਅਰੰਭ ਹੋਵੇਗਾ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਦਾ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸਮਾਪਤ ਹੋਵੇਗਾ।
ਇਸ ਮੀਟਿੰਗ ਵਿੱਚ ਮੈਨੇਜਰ ਗੁਰਦੁਆਰਾ ਕੰਧ ਸਾਹਿਬ ਗੁਰਤਿੰਦਰਪਾਲ ਸਿੰਘ ਭਾਟੀਆ, ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਕੁਲਵੰਤ ਸਿੰਘ ਜਫਰਵਾਲ, ਐਡਵੋਕੇਟ ਰਜਿੰਦਰ ਸਿੰਘ ਪਦਮ, ਐਕਸੀਅਨ ਰਮੇਸ਼ ਸਰੰਗਲ, ਐਸ.ਐਮ.ਓ ਡਾ. ਸੰਜੀਵ ਭਲਾ, ਈ.ਓ ਨਗਰ ਕੌਂਸਲ ਭੁਪਿੰਦਰ ਸਿੰਘ, ਐਕਸੀਅਨ ਨਿਤਿਨ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …

Leave a Reply