ਭੀਖੀ (ਮਾਨਸਾ), 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਦੀ ਟੀਮ ਵਲੋਂ ਮਾਨਸਾ ਸ਼ਹਿਰ ਦੇ ਗਾਂਧੀ ਨਗਰ, ਮੂਸਾ ਰੋਡ, ਬਾਗ ਵਾਲਾ
ਗੁਰਦੁਆਰਾ ਸਾਹਿਬ ਦੇ ਨੇੜੇ ਗਰੀਨ ਵੈਲੀ ਰੋਡ ਆਦਿ ਥਾਵਾਂ `ਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ 1200 ਰੁਪਏ ਜੁਰਮਾਨਾ ਰਾਸ਼ੀ ਵਸੂਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੰਬਾਕੂ ਕੰਟਰੋਲ ਐਕਟ ਅਤੇ ਫੂਡ ਸੇਫਟੀ ਐਕਟ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮੁਹਿੰਮ ਜਾਰੀ ਹੈ ਅਤੇ ਜ਼ਿਲ੍ਹੇ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕੋਈ ਵੀ ਦੁਕਾਨਦਾਰ ਜੋ ਖਾਣ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਦਾ ਹੈ।ਫੁਡ ਸੇਫਟੀ ਐਕਟ 2006 ਅਨੁਸਾਰ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ।ਉਨ੍ਹਾਂ ਦੱਸਿਆ ਕਿ ਇਸ ਐਕਟ ਦੀ ਉਲੰਘਣਾ ਕਰਨਾ ਕਾਨੂੰਨੀ ਜ਼ੁਰਮ ਹੈ।
Check Also
ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media