ਜੰਡਿਆਲਾ ਗੁਰੂ, 24 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਵੱਡੀ ਗਿਣਤੀ `ਚ ਪੁੱਜ ਰਹੀ ਸੰਗਤ ਦੀ ਸੁਰੱਖਿਆ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ ਦੇ 500 ਮੀਟਰ ਦੇ ਘੇਰੇ ਵਿੱਚ ਮਿਤੀ 25-8-2018 ਤੋਂ 27-8-2017 ਤੱਕ ਸ਼ਰਾਬ ਵੇਚਣ, ਉਸ ਦੀ ਵਰਤੋਂ, ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ, ਉਨ੍ਹਾਂ ਦੀ ਵਰਤੋਂ ਅਤੇ ਸਟੋਰ ਕਰਨਾ ’ਤੇ ਮੁਕੰਮਲ ਪਾਬੰਦੀ ਰਹੇਗੀ।
ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਉਸ ਦੀ ਵਰਤੋਂ ਅਤੇ ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ ਉਨ੍ਹਾਂ ਦੀ ਵਰਤੋਂ ਅਤੇ ਸਟੋਰ ਕਰਨ, ਡਾਂਸਰਾਂ ਦੁਆਰਾ ਮਨੋਰੰਜਨ ਕਰਨ, ਜਿਸ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ ਅਤੇ ਖੇਤੀਬਾੜੀ ਨਾਲ ਸੰਬੰਧਿਤ ਔਜਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਹ ਹੁਕਮ ਇੱਕਤਰਫਾ ਪਾਸ ਕੀਤਾ ਗਿਆ ਹੈ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media