ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐਸ.ਐਸ ਮਰਵਾਹਾ, ਇੰਜੀ: ਕਰੁਣੇਸ਼
ਗਰਗ, ਮੈਂਬਰ ਸਕੱਤਰ ਅਤੇ ਇੰਜੀ: ਜੀ.ਐਸ ਮਜੀਠੀਆ, ਚੀਫ ਵਾਤਾਵਰਣ ਇੰਜੀਨੀਅਰ ਅੱਜ ਅੰਮ੍ਰਿਤਸਰ ਦੇ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ `ਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱ ਸਥਾਪਤ ਕੀਤੇ ਗਏ ਕਾਂਟੀਨੁਇਸ ਐਂਬੀਐਂਟ ਏਅਰ ਕੁਾਲਿਟੀ ਮੋਨੀਟਰਿੰਗ ਸਟੇਸ਼ਨ (ਛਅਅਥੰਸ਼) ਚੈਕ ਕੀਤਾ ਅਤੇ ਚੇਅਰਮੈਨ ਪ੍ਰੋ: ਮਰਵਾਹਾ ਵਲੋ ਇਸ ਸਬੰਧੀ ਕੁੱਝ ਸੁਝਾਅ ਦਿੱਤੇ ਗਏ, ਜਿਨ੍ਹਾਂ ਵਿੱਚ ਮੋਨੀਟਰਿੰਗ ਸਿਸਟਮ ਦੀ ਡਿਸਪਲੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਲਗਾਉਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਕਿਹਾ ਗਿਆ, ਤਾਂ ਜੋ ਸ਼ਰਧਾਲੂਆਂ/ਯਾਤਰੂਆਂ ਨੂੰ ਹਵਾ ਦੀ ਗੁਣਵਤਾ ਬਾਰੇ ਜਾਣਕਾਰੀ ਮਿਲ ਸਕੇ।ਉਹਨਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਤਿਆਰ ਕੀਤੇ ਜਾਣ ਵਾਲੇ ਲੰਗਰ ਲਈ ਸੀ.ਐਨ.ਜੀ ਗੈਸ ਦੀ ਸਪਲਾਈ ਦਾ ਪ੍ਰਬੰਧ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਗੈਸ ਕੰਪਨੀਆਂ ਦੀ ਮੀਟਿੰਗ ਕਰਵਾਉਣ ਲਈ ਕਿਹਾ।ਇਸ ਤੋਂ ਇਲਾਵਾ ਚੇਅਰਮੈਨ ਵਲੋਂ ਪੰਜਾਬ ਐਗਰੀਕਲਚਸਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਰਟੀਕਲ ਗਾਰਡਨ ਵਿਕਸਿਤ ਕਰਨ ਬਾਰੇ ਵੀ ਸੁਝਾਅ ਦਿੱਤਾ।
ਸ਼੍ਰੋਮਣੀ ਵਲੋਂ ਚੇਅਰਮੈਨ ਅਤੇ ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਤੇ ਇੰਜੀ: ਹਰਪਾਲ ਸਿੰਘ, ਐਕਸੀਅਨ, ਇੰਜੀ: ਰਾਜੇਸ਼ ਕੁਮਾਰ, ਐਸ.ਡੀ.ਓ, ਹਰਮੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਜਤਿੰਦਰ ਪਾਲ ਸਿੰਘ ਸਹਾਇਕ ਸੂਚਨਾ ਅਧਿਕਾਰੀ ਵੀ ਹਾਜਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media