ਹਰ ਸਕੂਲ ਤੇ ਕਾਲਜ `ਚ ਬਣਨਗੇ-5-5 ਬੱਚਿਆਂ ਦੇ ਬੱਡੀਜ਼ ਗਰੁੱਪ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ
ਸਰਕਾਰ ਵਲੋ ਇਸ ਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 72ਵੇਂ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਤੋਂ ਕੀਤੀ ਜਾ ਚੁੱਕੀ ਹੈ।ਜਿਸ ਤਹਿਤ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪਹਿਲੇ ਫੇਜ਼ ਡੈਪੋ ਦੌਰਾਨ ਨਸ਼ਿਆਂ ਖਿਲਾਫ਼ ਕਾਫ਼ੀ ਵਧੀਆ ਨਤੀਜੇ ਦੇਖਣ ਨੂੰ ਮਿਲੇ ਹਨ ਅਤੇ ਇਸ ਦੌਰਾਨ ਹਜ਼ਾਰਾਂ ਹੀ ਨਸ਼ੇ ਤੋ ਪੀੜਤ ਵਿਅਕਤੀਆਂ ਵਲੋ ਖੁਦ ਓਟ ਕੇਦਰਾਂ ਵਿਚ ਪਹੰੁਚ ਦੇ ਆਪਣਾ ਇਲਾਜ ਕਰਵਾਇਆ ਗਿਆ ਹੈ ਅਤੇ ਜ਼ਿਲਾ੍ਹ ਪ੍ਰਸ਼ਾਸਨ ਵਲੋ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ `ਚ ਫਸੇ ਹੋਏ ਹਨ, ਉਨਾਂ ਨੂੰ ਨਸ਼ੇ ਦੀ ਜਿੰਦਗੀ ਤੋ ਬਚਾਉਣ ਲਈ ਆਪਣਾ ਮੁਫ਼ਤ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ ਸੀ।
ਸੰਘਾ ਨੇ ਦੱਸਿਆ ਕਿ ਹੁਣ ਦੂਜੇ ਪੜਾਅ ਬੱਡੀਜ਼ ਗਰੁੱਪ ਪਿਛੇ ਪੰਜਾਬ ਸਰਕਾਰ ਦਾ ਇਹੀ ਮੰਤਵ ਹੈ ਕਿ ਨੌਜਵਾਨਾਂ ਅਤੇ ਬੱਚਿਆਂ (6ਵੀਂ ਅਤੇ 6ਵੀਂ ਜਮਾਤ ਤੋਂ ਉਪਰ) ਨੂੰ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਤਾਂ ਜੋ ਉਨਾਂ ਨੂੰ ਨਸ਼ੇ ਵਰਗੀ ਬੁਰੀ ਆਦਤ ਤੋਂ ਦੂਰ ਰੱਖਿਆ ਜਾ ਸਕੇ ਅਤੇ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰਾਂ ਨਾਲ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ‘ਤੇ ਹਰ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੇ 5-5 ਬੱਚਿਆਂ ਦੇ ਬੱਡੀਜ਼ ਗਰੁੱਪ ਬਣਾਏ ਜਾਣਗੇ ਅਤੇ ਉਨਾਂ ਉਪਰ ਇੱਕ ਅਧਿਆਪਕ ਨੂੰ ਲਗਾਇਆ ਜਾਵੇਗਾ, ਜਿਸ ਨੂੰ ਸੀਨੀਅਰ ਬੱਡੀ ਕਿਹਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਡੀਜ਼ ਗਰੁੱਪ ਦਾ ਕੰਮ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ ਅਤੇ ਇਸ ਦੇ ਨਾਲ-ਨਾਲ ਜੋ ਬੱਚੇ ਅਤੇ ਨੌਜਵਾਨ ਨਸ਼ਿਆਂ ਵੱਲ ਆਪਣਾ ਰੁਝਾਨ ਦਿਖਾਉਂਦੇ ਹਨ, ਉਨਾਂ ਸਬੰਧੀ ਸੂਚਨਾ ਆਪਣੇ ਸਕੂਲ ਦੇ ਪਿ੍ਰੰਸੀਪਲ ਜਾਂ ਸੀਨੀਅਰ ਬੱਡੀ ਨੂੰ ਦੇਣਾ ਹੈ, ਤਾਂ ਜੋ ਅਜਿਹੇ ਨੌਜਵਾਨਾਂ ਜਾਂ ਬੱਚਿਆਂ ਨੂੰ ਸਮਾਂ ਰਹਿੰਦਿਆਂਹੀ ਨਸ਼ਿਆਂ ਦੇ ਜਾਲ ਵਿੱਚ ਜਾਣ ਤੋਂ ਰੋਕਿਆ ਜਾ ਸਕੇ।ਸੰਘਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਕੋਹੜ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ।ਸੰਘਾ ਨੇ ਦੱਸਿਆ ਕਿ ਜਿਲੇ੍ਹ ਵਿਚ ਚੱਲ ਰਹੇ ਸਾਰੇ ਓਟ ਕੇਦਰਾਂ ਵਿਚ ਨਸ਼ੇ ਤੋ ਪੀੜਤ ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨਾਂ੍ਹ ਨੂੱ ਮੁਫਤ ਖਾਣਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media