Wednesday, July 29, 2026

ਪੰਘੂੜੇ `ਚ ਇਕ ਹੋਰ ਬੱਚੀ ਦੇ ਆਉਣ ਨਾਲ ਕੁੱਲ ਗਿਣਤੀ 162 ਹੋਈ

PPN2508201811ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ `ਚ ਇੱਕ ਹੋਰ ਬੱਚੀ ਦੇ ਆਉਣ ਨਾਲ ਹੁਣ ਤੱਕ ਆਏ ਬੱਚਿਆਂ ਦੀ ਕੁੱਲ ਗਿਣਤੀ 162 ਹੋ ਗਈ ੋ ਹੈ।162ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਨੂੰ ਬੀਤੇ ਦਿਨੀਂ ਕੋਈ ਅਣਜਾਣ ਵਿਅਕਤੀ ਬੇਬੇ ਨਾਨਕੀ ਵਾਰਡ ਨੰਬਰ ਇਕ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਛੱਡ ਗਿਆ ਸੀ।ਇਹ ਬੱਚੀ ਪੁਲਿਸ ਸਟੇਸ਼ਨ ਮਜੀਠਾ ਵੱਲੋਂ ਪ੍ਰਭਜੋਤ ਕੌਰ ਨੇ ਪੰਘੂੜੇ ਵਿੱਚ ਪਾਇਆ।ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁੱਲ ਤੰਦਰੁਸਤ ਹੈ।
     ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ ਸ਼ਿਵਰਾਜ ਸਿੰਘ ਬੱਲ ਸਹਾਇਕ  ਕਮਿਸ਼ਨਰ ਜਨਰਲ ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨਾਂ ਦੱਸਿਆ ਕਿ ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 162 ਹੋ ਗਈ ਹੈ, ਜਿਨ੍ਹਾਂ ਵਿਚ 138 ਲੜਕੀਆਂ ਅਤੇ 24 ਲੜਕੇ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨਲਾਈਨ ਵੈਬਸਾਈਟ www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।  

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply