ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੰਧੂ) – ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵੱਖ-ਵੱਖ ਉਮਰ ਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਸਲਾਨਾ ਜ਼ਿਲ੍ਹਾ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ।ਗੁਰੂ ਅਰਜਨ ਦੇਵ ਸਟੇਡੀਅਮ ਦੇ ਸਿੰਥੈਟਿਕ ਟਰੈਕ ਵਿਖੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਦੇ ਪ੍ਰਬੰਧਾ ਹੇਠ ਕਰਵਾਈ ਇਸ ਖੇਡ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੇ ਸੈਂਕੜੇ ਖਿਡਾਰੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਇਆ।ਇਸ ਖੇਡ ਪ੍ਰਤੀਯੋਗਤਾ ਦਾ ਸ਼ੁਭਾਅਰੰਭ ਚੀਫ ਕੋਚ ਹਰਭਜਨ ਸਿੰਘ ਸੰਧੂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ ਤੇ ਕਿਹਾ ਕਿ ਸੰਗਰੂਰ ਵਿਖੇ 31 ਅਗਸਤ ਤੋਂ ਲੈ ਕੇ 1 ਸਤੰਬਰ ਤੱਕ ਹੋ ਰਹੀ 93ਵੀਂ ਐਥਲੈਟਿਕਸ ਚੈਂਪੀਅਨਸ਼ਿਪ ਦੇ ਵਿੱਚ ਜ਼ਿਲ੍ਹੇ ਦੀ ਟੀਮ ਦੀ ਸ਼ਮੂਲੀਅਤ ਕਰਵਾਉਣ ਦੇ ਲਈ ਜਰਨੈਲ ਸਿੰਘ ਸਖੀਰਾ ਤੇ ਉਨ੍ਹਾਂ ਦੇ ਸਾਥੀਆਂ ਦੇ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸ ਨਾਲ ਜਿੱਥੇ ਖਿਡਾਰੀਆਂ ਦੀ ਚੋਣ ਹੋ ਜਾਂਦੀ ਹੈ ਉਥੇ ਊਣਤਾਈਆਂ ਵਾਲੇ ਖਿਡਾਰੀਆਂ ਨੂੰ ਆਪਣੀਆਂ ਕਮੀਆਂ ਕਮਜ਼ੋਰੀਆਂ ਦਾ ਪਤਾ ਲੱਗਣ ਤੋਂ ਬਾਅਦ ਕਰੜਾ ਅਭਿਆਸ ਕਰਨ ਦਾ ਮੌਕਾ ਵੀ ਮਿਲਦਾ ਹੈ।
ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸੂਬੇ ਦੀ ਨੌਜ਼ਵਾਨੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਰਹਿ ਗਈ ਹੈ, ਉਥੋਂ ਜਿਸ ਨੂੰ ਕੱਢਣਾ ਸਮੇਂ ਦੀ ਲੋੜ ਹੈ।ਇਸ ਲਈ ਅਜਿਹੀਆਂ ਖੇਡ ਪ੍ਰਤੀਯੋਗਤਾਵਾਂ ਦੇ ਵਿੱਚ ਸਭ ਨੂੰ ਆਪੋ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨਾਂ ਦੱਸਿਆ ਕਿ ਪੁਰਸ਼ਾਂ ਦੀ 800 ਮੀਟਰ ਦੌੜ ਵਿੱਚ ਹਰਪ੍ਰੀਤ ਸਿੰਘ ਪਹਿਲੇ, ਲਵਪ੍ਰੀਤ ਸਿੰਘ ਦੂਜੇ ਤੇ ਰਣਜੀਤ ਸਿੰਘ ਤੀਜੇ ਸਥਾਨ ਤੇ ਰਹੇ।ਮਹਿਲਾਵਾਂ ਦੀ 5000 ਮੀਟਰ ਲੰਬੀ ਦੌੜ ਵਿੱਚ ਕੰਵਲਜੀਤ ਕੌਰ, ਰਣਜੀਤ ਕੌਰ, ਲਵਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੀਆਂ। ਅੰਡਰ 16 ਸਾਲ ਉਮਰ ਵਰਗ ਵਿੱਚ ਲੜਕੀਆਂ 200 ਮੀਟਰ ਵਿੱਚ ਰੀਨਾ ਪਹਿਲੇ, ਲਵਪ੍ਰੀਤ ਕੌਰ ਦੂਜੇ ਤੇ ਰਣਜੀਤ ਕੌਰ ਤੀਜੇ ਸਥਾਨ ਤੇ ਰਹੀ।
ਇਸ ਮੌਕੇ ਕੋਚ ਕੁਲਵਿੰਦਰ ਸਿੰਘ, ਕੋਚ ਬਲਜਿੰਦਰ ਸਿੰਘ, ਕੋਚ ਹਰਜੀਤ ਸਿੰਘ, ਕੋਚ ਦਵਿੰਦਰ ਸਿੰਘ, ਕੋਚ ਗੁਰਦੀਪ ਸਿੰਘ, ਡੀ.ਪੀ ਸੁਖਬੀਰ ਸਿੰਘ ਆਦਿ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media