ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਅਕਾਦਮਿਕ ਨਤੀਜਿਆਂ ਵਿੱਚ ਹਮੇਸ਼ਾਂਾ ਨਵੇਂ ਮੀਲ ਪੱਥਰ ਗੱਡੇ ਹਨ।ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦੱਸਵੀਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ 2 ਮੈਰਿਟ ਪੁਜੀਸ਼ਨਾਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਨੇ 3 ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਗਰੁੱਪ ਦਾ ਮਾਣ ਵਧਾਇਆ।ਨਤੀਜਿਆਂ ਦੇ ਦੁਬਾਰਾ ਮੁਲਾਂਕਣ (ਰੀ-ਇਵੈਲੂਏਸ਼ਨ) ਤੋਂ ਬਾਅਦ ਇਸ ਸੰਸਥਾ ਦੇ 2 ਹੋਰ ਵਿਦਿਆਰਥੀਆਂ ਮੈਰਿਟ ਸੂਚੀ ਵਿੱਚ ਆ ਗਏ ਹਨ।ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 94.31% ਅੰਕਾਂ ਨਾਲ ਪੰਜਾਬ ਰਾਜ ਵਿੱਚੋਂ 26ਵਾਂ ਰੈਂਕ ਅਤੇ ਜ਼ਿਲ੍ਹਾ ਬਠਿੰਡਾ ਵਿੱਚੋਂ 11ਵਾਂ ਰੈਂਕ ਪਾ੍ਰਪਤ ਕਰਕੇ ਮੈਰਿਟ ਪੁਜੀਸ਼ਨ ਹਾਸਲ ਕੀਤੀ ਹੈ।ਇਸੇ ਤਰ੍ਹਾਂ ਬਾਰ੍ਹਵੀਂ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਹਾਰਦਿਕ ਗਰਗ (10+2 ਮੈਡੀਕਲ) ਨੇ 93.3% ਅੰਕਾਂ ਨਾਲ ਪੰਜਾਬ ਰਾਜ ਵਿੱਚੋਂ 28ਵਾਂ ਰੈਂਕ ਅਤੇ ਜ਼ਿਲ੍ਹਾ ਬਠਿੰਡਾ ਵਿੱਚੋਂ 17ਵਾਂ ਰੈਂਕ ਪਾ੍ਰਪਤ ਕਰਕੇ ਮੈਰਿਟ ਪੁਜੀਸ਼ਨ ਹਾਸਲ ਕੀਤੀ ਹੈ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਦੋਵਾਂ ਹੋਣਹਾਰ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮੁੜ ਮੁਲਾਂਕਣ ਤੋਂ ਬਾਅਦ ਹੁਣ ਸੈਸ਼ਨ 2017-18 ਦੇ ਦੱਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਕੁੱਲ ਮੈਰਿਟਾਂ 5 ਤੋਂ ਵੱਧ ਕੇ 7 ਹੋ ਗਈਆਂ ਹਨ। ਜਿਸ ਅਨੁਸਾਰ ਦਸਵੀਂ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟਾਂ 2 ਤੋਂ ਵਧ ਕੇ 3 ਅਤੇ ਬਾਰ੍ਹਵੀਂ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟਾਂ 3 ਤੋਂ ਵਧ ਕੇ 4 ਹੋ ਗਈਆਂ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਬਲਜਿੰਦਰ ਸਿੰਘ ਸਿੱਧੂ ਅਤੇ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਦਲਜੀਤ ਸਿੰਘ ਸਿੱਧੂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਹਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media