ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰੱਖੜੀ ਦੇ ਤਿਓਹਾਰ ਅਤੇ ਸੰਸਕ੍ਰਿਤ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਇਸ ਸਭਾ ਵਿੱਚ ਵਿਦਿਆਰਥੀਆਂ ਨੇ ਇਸ ਤਿਓਹਾਰ ਦੀ ਮਹੱਤਤਾ ਨੂੰ ਦਰਸਾਉਂਦਾ ਪੰਜਾਬੀ ਵਿੱਚ ਸਮੂਹ ਗਾਨ ਪੇਸ਼ ਕੀਤਾ।ਵਿਦਿਆਰਥੀਆਂ ਨੇ ਨਾ ਸਿਰਫ ਭੈਣ-ਭਰਾ ਦੇ ਅਤੁੱਟ ਪਿਆਰ ਦੀ ਗੱਲ ਕੀਤੀ ਸਗੋ ਅਜੋਕੇ ਸਮੇਂ ਵਿੱਚ ਕੁੜੀਆਂ ਦੀ ਸੁਰੱਖਿਆ ਲਈ ਸਾਰੇ ਭਰਾਵਾਂ ਦੀ ਜ਼ਮੀਰ ਨੂੰ ਜਗਾਉਣ ਵਾਲਾ ਲਘੂ ਨਾਟਕ ਅਤੇ ਸਵੈ-ਰਚਿਤ ਕਵਿਤਾਵਾਂ ਵੀ ਪੇਸ਼ ਕੀਤੀਆਂ ।
ਇਸ ਦੇ ਨਾਲ ਵਿਦਿਆਰਥੀਆਂ ਨੇ ਸੰਸਕ੍ਰਿਤ ਦਿਵਸ ਮਨਾਉਂਦਿਆਂ ਸਾਡੀ ਨੱਕੜ ਦਾਦੀ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਨੂੰ ਉਘਾੜਿਆ।ਇਸ ਭਾਸ਼ਾ ਨੂੰ ਜਿ਼ੰਦਾ ਰੱਖਣ ਲਈ ਅਤੇ ਇਸ ਨਾਲ ਪਿਆਰ ਕਰਨ ਲਈ ਡੀ.ਏ.ਵੀ ਸੰਸਥਾਵਾਂ ਦੇ ਸੁਚੱਜੇ ਯਤਨਾਂ ਨੂੰ ਸਭ ਦੇ ਸਾਹਮਣੇ ਰੱਖਿਆ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ ।
ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਰੱਖੜੀ ਦੇ ਵਿਸ਼ੇਸ਼ ਮਹੱਤਵ ਦੇ ਅਰਥ ਖੋਲ ਕੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਸਿਰਫ਼ ਆਪਣੀ ਭੈਣ ਦੀ ਸੁਰੱਖਿਆ ਦੀ ਜ਼ਰੂਰਤ ਨਹੀਂ ਸਗੋਂ ਸਮੁੱਚੀ ਔਰਤ ਜ਼ਾਤ ਦੀ ਸੁਰੱਖਿਆ ਦੀ ਜਿ਼ੰਮੇਵਾਰੀ ਸਾਰਿਆਂ ਭਰਾਵਾਂ ਦੇ ਸਿਰ ਹੈ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …