ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਭਾਈ ਵੀਰ ਸਿੰਘ ਅਕੈਡਮੀ ਵਲੋਂ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਬਾਈਪਾਸ ਨੇ ਚਾਰ ਪੁਜੀਸ਼ਨਾਂ `ਤੇ ਕ੍ਰਮਵਾਰ ਪਹਿਲਾ ਇਨਾਮ 10000 ਰੁਪਏ, ਤੀਜਾ ਇਨਾਮ 5000 ਰੁਪਏ, ਚੌਥਾ ਇਨਾਮ 3000 ਰੁਪਏ ਅਤੇ ਪੰਜਵਾਂ ਇਨਾਮ 2000 ਰੁਪਏ ਹਾਸਲ ਕੀਤਾ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ; ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਦੂਜਾ ਇਨਾਮ 7000 ਰੁਪਏ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਨੇ ਹੌਸਲਾ ਵਧਾਊ ਇਨਾਮ 1000 ਰੁਪਏ ਪ੍ਰਾਪਤ ਕੀਤਾ।ਸਮਾਰੋਹ ਵਿੱਚ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਵੀ ਕੀਰਤਨ ਕਰਕੇ ਗੁਰੁ ਚਰਨਾਂ ਵਿੱਚ ਹਾਜਰੀ ਲਗਵਾਈ।ਗੁਰਮਤਿ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਦੋ ਹੋਰ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਨ ਪਬਲਿਕ ਸਕੂਲ ਭਗਤਾਂਵਾਲਾ ਅਤੇ ਸੁਲਤਾਨਵਿੰਡ ਲਿੰਕ ਰੋਡ ਸਕੂਲਾਂ ਵਿੱਚ ਗੁਰਮਤਿ ਸਿਖਿਆ ਦਾ ਆਰੰਭ ਕੀਤਾ ਗਿਆ।
ਇਸ ਮੌਕੇ ਭਾਈ ਵੀਰ ਸਿੰਘ ਅਕੈਡਮੀ ਦੇ ਅਹੁਦੇਦਾਰ ਉਜਾਗਰ ਸਿੰਘ ਅਤੇ ਉਹਨਾਂ ਦੇ ਸਾਥੀ ਮੈਂਬਰਾਂ ਤੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਪ੍ਰਧਾਨ ਡਾ: ਸੰਤੋਖ ਸਿੰਘ, ਮੀਤ ਪ੍ਰਧਾਨ ਧਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਪ੍ਰਿੰਸੀਪਲ ਦਪਿੰਦਰ ਕੌਰ, ਪਿ੍ਰੰਸੀਪਲ ਰਿਪੁਦਮਨ ਸਿੰਘ, ਪਿ੍ਰੰਸੀਪਲ ਸਤਿੰਦਰ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।ਸਕੂਲ ਵਲੋਂ ਭਾਈ ਜਸਬੀਰ ਸਿੰਘ ਬੈਂਕ ਵਾਲੇ ਅਤੇ ਹੋਰਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …