Monday, December 23, 2024

ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਲਈ ਰਾਹਤ ਸਮੱਗਰੀ ਰਵਾਨਾ

PPN2508201831ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ।ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਸਮੇਂ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਜਿਸ ਨੂੰ ਵੰਡਾਉਣ ਲਈ ਸਮੁੱਚਾ ਸਿੱਖ ਜਗਤ ਕੇਰਲਾ ਵਾਸੀਆਂ ਦੇ ਨਾਲ ਖੜ੍ਹਾ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਇਕ ਵਿਸ਼ੇਸ਼ ਟੀਮ ਰਾਹਤ ਕਾਰਜ ਕਰ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਕੇਰਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਸੇਵਾਵਾਂ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਕੇਰਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਦੋ ਮੁੱਖ ਰਾਹਤ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਰਾਹਤ ਸਮੱਗਰੀ ਲਗਾਤਾਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਨਾਲ ਨਿਪਟਣ ਲਈ ਮੈਡੀਕਲ ਸੇਵਾਵਾਂ ਵੀ ਵਿਸ਼ੇਸ਼ ਤੌਰ ’ਤੇ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸਥਾਨਕ ਲੋਕਾਂ ਨੂੰ ਰਾਹਤ ਮਿਲ ਸਕੇ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਕੇਰਲਾ ਵਿਖੇ ਹਾਲਾਤ ਆਮ ਹੋਣ ਤੀਕ ਰਾਹਤ ਸੇਵਾਵਾਂ ਪ੍ਰਦਾਨ ਕਰੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਭੇਜੀ ਗਈ ਰਾਹਤ ਸਮੱਗਰੀ ਵਿਚ ਵਾਧਾ ਕਰਦਿਆਂ ਅੱਜ ਕੁਝ ਹੋਰ ਸਮਾਨ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਵਿਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਿਸਤਰੇ, ਦਰੀਆ, ਤਰਪਾਲਾ ਆਦਿ ਤੋਂ ਇਲਾਵਾ ਰਾਸ਼ਣ ਆਦਿ ਭੇਜਿਆ ਗਿਆ ਹੈ।
ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਸੁਖਰਾਜ ਸਿੰਘ ਤੇ ਸਤਨਾਮ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply