Tuesday, December 24, 2024

ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ ਇਕਾਈ ਵਲੋਂ ਦਿੱਤੇ ਗਏ ਪ੍ਰਸੰਸਾ ਪੱਤਰ

PPN2508201832ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਰਾਈ ਗਈ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਸਥਾਨਕ ਪੱਧਰ ਤੇ ਸੈਕੰਡਰੀ ਗਰੁੱਪ ਵਿੱਚ ਭਾਗ ਲੈਣ ਵਾਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਦੇ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਇਕਾਈ ਵਲੋਂ ਪ੍ਰਸੰਸਾ ਪੱਤਰ ਦਿੱਤੇ ਗਏ।ਇਕਾਈ ਪੱਧਰ `ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਤਰਕਸ਼ੀਲ ਕਿਤਾਬਾਂ ਦਾ ਸੈਟ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਆ ਗਿਆ।
ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਦੱਸਿਆ ਕਿ ਇਸ ਚੇਤਨਾ ਪ੍ਰੀਖਿਆ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੇ ਅੰਧ ਵਿਸ਼ਵਾਸਾਂ, ਵਹਿਮਾਂ ਭਰਮਾਂ, ਰੂੜੀਵਾਦੀ ਰਸਮਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰਨ ਦੇ ਨਾਲ ਨਾਲ ਉਨ੍ਹਾਂ ਵਿਚ ਮਹਾਨ ਇਨਕਲਾਬੀਆਂ, ਵਿਗਿਆਨੀਆਂ ਅਤੇ ਚਿੰਤਕਾਂ ਵਲੋਂ ਕੀਤੇ ਸੰਘਰਸ਼ ਅਤੇ ਵਿਗਿਆਨਕ ਵਿਚਾਰਧਾਰਾ ਪ੍ਰਫੁਲਿਤ ਕਰਨਾ ਹੈ ਤਾਂ ਕਿ ਉਹ ਅਗਿਆਨਤਾ, ਅੰਧ ਵਿਸ਼ਵਾਸ ਅਤੇ ਪਾਖੰਡਵਾਦ ਦੇ ਹਨ੍ਹੇਰਿਆਂ ਵਿਚੋਂ ਬਾਹਰ ਨਿਕਲ ਕੇ ਇਕ ਵਿਗਿਆਨਕ ਤੇ ਸਿਹਤਮੰਦ ਸਮਾਜ ਦੀ ਉਸਾਰੀ ਵਿਚ ਯੋਗਦਾਨ ਪਾ ਸਕਣ।
ਸਕੂਲ ਪ੍ਰਿੰਸੀਪਲ ਮੈਡਮ ਅਮ੍ਰਿਤਪਾਲ ਕੌਰ ਨੇ ਕਿਹਾ ਕਿ ਜ਼ਿੰਦਗੀ ਵਿਚ ਸਪੱਸ਼ਟ ਅਤੇ ਸੰਘਰਸ਼ਸ਼ੀਲ ਸੇਧ ਹਾਸਲ ਕਰਨ ਲਈ ਵਿਦਿਆਰਥੀਆਂ ਦਾ ਵਿਗਿਆਨਕ ਦ੍ਰਿਸ਼ਟੀਕੋਣ ਨਾਲ ਲੈਸ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਹੀ ਉਹ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਦੇ ਹਨ।ਮੈਡਮ ਸਨੇਹ ਲਤਾ ਨੇ ਇਸ ਚੇਤਨ ਪ੍ਰੀਖਿਆ ਲਈ ਤਰਕਸ਼ੀਲ ਸੁਸਾਇਟੀ ਦੀ ਸ਼ਲਾਘਾ ਕੀਤੀ।
ਤਰਕਸ਼ੀਲ ਆਗੂਆਂ ਕਾਮਰੇਡ ਅਜੀਤ ਸਿੰਘ ਅਤੇ ਸੁਖਮੀਤ ਸਿੰਘ ਨੇ ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਤਰਕਸ਼ੀਲ ਸਾਹਿਤ ਨਾਲ ਜੁੜਣ ਅਤੇ ਵਿਗਿਆਨਕ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ।ਤਰਕਸ਼ੀਲ ਜਾਦੂਗਰ ਮਾਸਟਰ ਕੁਲਜੀਤ ਵੇਰਕਾ ਵਲੋਂ ਕੁੱਝ ਹੱਥ ਦੀ ਸਫਾਈ ਦੇ ਟ੍ਰਿਕ ਵਿਖਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਾਖੰਡੀ, ਸਿਆਣਿਆਂ ਅਤੇ ਜੋਤਸ਼ੀਆਂ ਦੇ ਝਾਂਸੇ ਵਿਚ ਨਾ ਫਸਣ ਦੀ ਅਪੀਲ ਕੀਤੀ।
ਇਸ ਮੌਕੇ ਤਰਕਸ਼ੀਲ ਸਾਹਿਤ ਵੈਨ ਦੀ ਪ੍ਰਦਰਸ਼ਨੀ ਵੀ ਲਾਈ ਅਤੇ ਵਿਦਿਆਰਥੀਆਂ ਨੂੰ ਤਰਕਸ਼ੀਲ ਸਾਹਿਤ ਪ੍ਰਤੀ ਜਾਗਰੂਕ ਕਰਨ ਲਈ ਤਰਕਸ਼ੀਲ ਆਗੂਆਂ ਡਾ. ਬਲਦੇਵ ਸਿੰਘ, ਪਰਮਜੀਤ ਸਿੰਘ ਅਤੇ ਅਸ਼ਵਨੀ ਕੁਮਾਰ ਨੇ ਆਪਣੀ ਜ਼ਿੰਮੇਵਾਰ ਬਾਖੂਬੀ ਨਿਭਾਈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply