Tuesday, December 24, 2024

ਚਾਚੇ-ਭਤੀਜੇ ਦੀ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ `ਚ – ਭਗਵੰਤ ਮਾਨ

ਬਰਗਾੜੀ ਕਾਂਡ ਦੇ ਦੋਸ਼ੀ ਨੇ ਅਕਾਲੀ
ਬਾਬਾ ਬਕਾਲਾ, 26 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਰੱਖੜ ਪੁੰਨੀਆ ਮੌਕੇ ਬਾਬਾ ਬਕਾਲਾ ਵਿਖੇ ਸਿਆਸੀ ਦਲਾਂ ਦੀਆਂ ਕਾਨਫ਼ਰੰਸਾਂ PPN2608201801ਹੋਈਆਂ।ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਕਾਨਫ਼ਰੰਸ ਵਰਕਰਾਂ ਦੇ ਇਕੱਠ ਪੱਖੋਂ ਸਫਲ ਰਹੀ।ਇਸ ਕਾਨਫ਼ਰੰਸ ਨੂੰ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ, ਸਹਿ ਪ੍ਰਧਾਨ ਬਲਬੀਰ ਸਿੰਘ ਸਮੇਤ ਸਾਰੇ ਜ਼ੋਨ ਪ੍ਰਧਾਨਾਂ ਅਤੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਬਰਗਾੜੀ ਕਾਂਡ ਵਿਚ ਆਈ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਕਾਂਗਰਸ ਸਰਕਾਰ ਨੇ ਜਾਣਬੁੱਝ ਕੇ ਲੀਕ ਕੀਤੀ ਹੈ ਤਾਂ ਜੋ ਅਕਾਲੀਆਂ ਨੂੰ ਗਵਾਹਾਂ ਨੂੰ ਧਮਕਾਉਣ ਅਤੇ ਆਪਣਾ ਬਚਾਅ ਕਰਨ ਦਾ ਮੌਕਾ ਮਿਲ ਜਾਵੇ।ਉਹਨਾ ਕਿਹਾ ਕਿ ਪੰਜਾਬ ਵਿਚ ਚਾਚਾ ਭਤੀਜੇ ਦੀ ਸਰਕਾਰ ਚੱਲ ਰਹੀ ਹੈ।ਆਮ ਆਦਮੀ ਪਾਰਟੀ ਦੇ ਵਿੱਚਲੇ ਵਿਵਾਦ ਬਾਰੇ ਮਾਨ ਕਿਹਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਮਿਹਨਤੀ ਵਲੰਟੀਅਰਾਂ ਦੀ ਪਾਰਟੀ ਹੈ।ਇਹ ਕਿਸੇ ਦੀ ਜਗੀਰ ਨਹੀਂ ਹੈ।
ਇਸ ਮੌਕੇ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਨੇ ਕਿਹਾ ਕਿ ਡੇਢ ਸਾਲ ਪਹਿਲਾਂ ਪੰਜਾਬ ਵਿਚ ਬਣੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੰਗ ਕੀਤੀ ਗਈ ਹੈ ਕਿ ਵਿਧਾਨ ਸਭਾ ਵਿਚ ਪੇਸ਼ ਹੋਣ ਵਾਲੀ ਬਰਗਾੜੀ ਕਾਂਡ ਦੀ ਜਾਂਚ ਰਿਪੋਰਟ ਦੌਰਾਨ ਸਿੱਧਾ ਪ੍ਰਸਾਰਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕੋਲ ਰਿਪੋਰਟ ਨੂੰ ਰੱਦ ਕਰਨ ਦਾ ਕੋਈ ਅਧਿਕਾਰ ਨਹੀਂ ਹੈ।ਉਨ੍ਹਾਂ ਕਿ ਪੰਜਾਬ ਵਿਚ ਇਸ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ।ਸਰਕਾਰ ਦੇ ਵਿਧਾਇਕ ਪੈਸੇ ਲੈ ਕੇ ਬਦਲੀਆਂ ਕਰਵਾ ਰਹੇ ਹਨ।
ਇਸ ਮੌਕੇ ਸਹਿ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਇਸ ਮੌਕੇ ਨਸ਼ੇ ਅਤੇ ਕਿਸਾਨ ਖੁਦਕੁਸ਼ੀਆਂ ਦੀ ਚਪੇਟ ਵਿਚ ਹੈ।ਸਰਕਾਰ ਕੁੰਭਕਰਨ ਦੀ ਨੀਂਦ ਸੌਂ ਰਹੀ ਹੈ।ਵਿਧਾਇਕ ਅਤੇ ਮੰਤਰੀ ਆਪਣੇ ਘਰ ਭਰਨ ਵਿਚ ਲੱਗੇ ਹਨ। ਇਸ ਮੌਕੇ ਉਨ੍ਹਾਂ ਨੇ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਅਤੇ ਹਲਕਾ ਬਾਬਾ ਬਕਾਲਾ ਦੇ ਇੰਚਾਰਜ ਦਲਬੀਰ ਸਿੰਘ ਟੌਂਗ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਇਹਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸਾਧੂ ਸਿੰਘ, ਵੱਖ-ਵੱਖ ਹਲਕਿਆਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਕੁਲਤਾਰ ਸਿੰਘ ਸੰਧਵਾਂ ਸਮੇਤ ਪੰਜਾਬ ਅਤੇ ਮਾਝਾ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply