Tuesday, June 16, 2026

ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਕਦਮ ਚੁੱਕੇ ਸਥਾਨਕ ਪ੍ਰਸ਼ਾਸਨ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ SGPCਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ।ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਯੂ.ਪੀ ਦੇ ਸ਼ਾਹਜਹਾਨਪੁਰ ਜਿਲ੍ਹੇ ਵਿਚ ਪੈਂਦੇ ਕਸਬਾ ਬੰਡਾ ਵਿਖੇ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਨੂੰ ਸ਼ਾਂਤ ਕਰਨ ਲਈ ਪ੍ਰਧਾਨ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨਾਲ ਰਾਬਤਾ ਬਣਾਇਆ ਹੈ । ਉਨ੍ਹਾਂ ਦੱਸਿਆ ਕਿ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਹੋਏ ਤਕਰਾਰ ਤੋਂ ਬਾਅਦ ਕੁੱਝ ਸ਼ਰਾਰਤੀ ਲੋਕਾਂ ਨੇ ਸਿੱਖਾਂ ’ਤੇ ਹਮਲਾ ਕੀਤਾ ਅਤੇ ਸਥਾਨਕ ਪੁਲਿਸ ਦੇ ਦਖਲ ਨਾਲ ਹਾਲਾਤ ’ਤੇ ਕਾਬੂ ਪਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਇੱਕ ਟੀਮ ਵੀ ਸ਼ਾਹਜਨਾਹਪੁਰ ਭੇਜੀ ਜਾ ਰਹੀ ਹੈ।ਉਨ੍ਹਾਂ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਟਕਰਾਅ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply