Tuesday, August 11, 2026

ਮਨਜੀਤ ਸਿੰਘ ਜੀ.ਕੇ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਅਮਰੀਕਾ ’ਚ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ’ਤੇ ਅੱਜ Longowalਦੂਜੀ ਵਾਰ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਇਥੋਂ ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਭਰਾ ਮਾਰੂ ਜੰਗ ਲਈ ਵਿਦੇਸ਼ਾਂ ਵਿਚ ਸਿੱਖਾਂ ਨੂੰ ਭੜਕਾ ਰਹੀਆਂ ਹਨ। ਉਨ੍ਹਾਂ ਇਸ ਗੱਲ `ਤੇ ਡੂੰਘਾ ਦੁੱਖ ਪ੍ਰਗਟਾਇਆ ਕਿ ਵਿਰੋਧੀ ਦਿਮਾਗ ਦੇ ਪਿੱਛੇ ਲੱਗ ਕੇ ਅੱਜ ਸਿੱਖ ਹੀ ਸਿੱਖ ਦੀ ਦਸਤਾਰ ਉਛਾਲ ਰਹੇ ਹਨ ਜਿਸ ਨਾਲ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਲੌਂਗੋਵਾਲ ਨੇ ਮੰਗ ਕੀਤੀ ਕਿ ਸਰਦਾਰ ਜੀ.ਕੇ ਉਤੇ ਹਮਲਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਈ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਮਸਲੇ ਦੇ ਹੱਲ ਲਈ ਗੱਲਬਾਤ ਹੀ ਸਾਰਥਿਕ ਤਰੀਕਾ ਹੈ।
ਉਨ੍ਹਾਂ ਸਾਫ ਕੀਤਾ ਕਿ ਕੌਮ ਦੀ ਆਵਾਜ ਬੁਲੰਦ ਕਰਨ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਵਾਲ਼ਿਆਂ ਦੀ ਆਵਾਜ਼ ਨੂੰ ਹਮਲੇ ਕਰਕੇ ਦਬਾਇਆ ਨਹੀਂ ਜਾ ਸਕਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਕਿ ਅਜਿਹੇ ਖਾਨਾਜੰਗੀ ਵਾਲੇ ਮਾਹੌਲ ਨੂੰ ਪੈਦਾ ਹੋਣ ਤੋਂ ਰੋਕਣ ਲਈ ਅੱਗੇ ਆਉਣ ਤਾਂ ਜੋ ਭਰਾ ਮਾਰੂ ਜੰਗ ਤੋਂ ਬਚਿਆ ਜਾ ਸਕੇ।
 

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply