Friday, May 1, 2026

ਪੱਤਾ ਲਪੇਟ ਸੁੰਡੀ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕਰਨ ਕਿਸਾਨ- ਡਾ. ਅਮਰੀਕ ਸਿੰਘ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ `ਚ ਸਿਫਾਰਸ਼ ਤੋਂ ਵਧੇਰੇ ਯੂਰੀਆ ਵਰਤਣ ਨਾਲ ਕੀੜੇ ਅਤੇ ਬਿਮਾਰੀਆਂ ਖਾਸ PPN2608201804ਕਰਕੇ ਪੱਤਾ ਲਪੇਟ ਸੁੰਡੀ ਅਤੇ ਕਾਲਾ ਤੇਲਾ ਵਧੇਰੇ ਨੁਕਸਾਨ ਕਰਦੇ ਹਨ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਬਲਾਕ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਝੋਨੇ ਅਤੇ ਬਾਸਮਤੀ ਦੀ ਫਸਲ ਦਾ ਜਾਇਜ਼ਾ ਲੈਣ ਉਪਰੰਤ ਪਿੰਡ ਢਾਕੀ ਸੈਦਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਉਨਾਂ ਦੇ ਨਾਲ, ਡਾ. ਮਨਦੀਪ ਕੌਰ, ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਰਣਜੋਧ ਸਿੰਘ, ਸੰਸਾਰ ਸਿੰਘ ਹਾਜ਼ਰ ਸਨ।
          ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਚਾਲੂ ਸਾਉਣੀ ਸੀਜਨ ਦੌਰਾਨ ਮੌਸਮ ਅਨੁਕੂਲ ਰਹਿਣ ਕਾਰਨ ਅਜੇ ਤੱਕ ਕਿਸੇ ਵੀ ਬਿਮਾਰੀ ਜਾਂ ਕੀੜੇ ਮਕੌੜੇ ਦਾ ਝੋਨੇ/ਬਾਸਮਤੀ ਦੀ ਫਸਲ ਉੱਪਰ ਹਮਲਾ ਨਹੀਂ ਹੋਇਆਂ ਪਰ ਫਿਰ ਵੀ ਕਿਸਾਨਾਂ ਨੂੰ ਸੁਚੇਤ ਰਹਿਣਾ ਚਾਹੀਦਾ।ਉਨਾ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਜੇਕਰ ਕਿਤੇ ਕੋਈ ਸਮੱਸਿਆ ਆਉਂਦੀ ਹੈ ਤਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਤਿਾ ਜਾਵੇ ਅਤੇ ਬਗੈਰ ਜ਼ਰੂਰਤ ਤੋਂ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਨਾਂ ਕੀਤਾ ਜਾਵੇ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮਕਸਦ ਖਪਤਕਾਰਾਂ ਨੂੰ ਸ਼ੁੱਧ ਹਵਾ,ਸ਼ੁੱਧ ਪਾਣੀ ਅਤੇ ਸ਼ੁੱਧ ਭੋਜਣ ਅਤੇ ਕਿਸਾਨਾਂ ਨੂੰ ਉੱਚ ਮਿਆਰੀ ਅਤੇ ਸਹੀ ਮਿਕਦਾਰ ਵਿੱਚ ਰਸਾਇਣਕ ਖਾਦਾਂ ,ਖੇਤੀ ਰਸਾਇਣਾਂ ਅਤੇ ਉੱਚ ਗੁਣਵੱਤਾ ਦੇ ਬੀਜ਼ ਉਪਲਬਧ ਕਰਵਾਉਣਾ ਹੈ ਤਾਂ ਜੋ ਕਿਸਾਨਾਂ ਦੇ ਖੇਤੀ ਲਾਗਤ ਖਰਚਾ ਘਟਾ ਕੇ ਸ਼ੁੱਧ ਆਮਦਨ ਵਧਾਈ ਜਾ ਸਕੇ।ਉਨਾਂ ਕਿਹਾ ਕਿ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਅਤੇ ਕੀੜਿਆਂ, ਬਿਮਾਰੀਆਂ ਤੋਂ ਬਚਾਉਣ ਲਈ ਰਸਾਇਣਕ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਕਰਨੀ ਚਾਹੀਦੀ ਹੈੈ।ਉਨਾਂ ਕਿਹਾ ਕਿ ਬਾਸਮਤੀ ਦੀ ਬਰਾਮਦ ਨੂੰ ਉਤਸਾਹਿਤ ਕਰਨ ਲਈ ਬਾਸਮਤੀ ਦੀ ਫਸਲ ਉੱਪਰ ਗੈਰਸਿਫਾਰਸ਼ਸ਼ੁਦਾ ਪੰਜ ਕੀਟਨਾਸ਼ਕ ਟ੍ਰਾਈਸਾਈਕਲਾਜ਼ੋਲ, ਟਰਾਈਜ਼ੋਫਾਸ, ਕਾਰਬੈਂਡਾਜ਼ਿਮ, ਥਾਈਮੀਥੌਕਸਮ ਅਤੇ ਐਸੀਫੇਟ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ।ਉਨਾਂ ਕਿਹਾ ਕਿ ਲਵਾਈ ਤੋਂ 45 ਦਿਨ ਦੇ ਬਾਅਦ ਯੂਰੀਆ ਖਾਦ ਪਾਉਣ ਨਾਲ ਪੈਦਾਵਾਰ ਉੱਪਰ ਬੁਰਾ ਪ੍ਰਭਾਵ ਪੈਂਦਾ  ਹੈ ਅਤੇ ਕੀੜੇ-ਮਕੌੜੇ ਵੀ ਵਧੇਰੇ ਨੁਕਸਾਨ ਕਰਦੇ ਹਨ।
ਡਾ. ਮਨਦੀਪ ਕੌਰ ਨੇ ਕਿਹਾ ਕਿ ਖਾਦਾਂ ਦੀ ਵਰਤੋ ਭੋ ਸਿਹਤ ਕਾਰਡ ਦੇ ਆਧਾਰ `ਤੇ ਕਰਨਾ ਉਚਿਤ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਕਲਰਾਠੀਆਂ ਜਮੀਨ ਵਿੱਚ ਸੁਧਾਰ ਕਰਨ ਅਤੇ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਉਨਾਂ ਕਿਹਾ ਕਿ ਖੇਤੀ ਸਮੱੱਗਰੀ ਖ੍ਰੀਦਣ ਉਪਰੰਤ ਖ੍ਰੀਦ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਖੇਤੀ ਸਮੱਗਰੀ ਵਿਕ੍ਰੇਤਾ ਖਰੀਦ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਲਿਖਤੀ ਸ਼ਿਕਾਇਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰ ਸਕਦੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply