Sunday, August 23, 2026

ਡੀ.ਸੀ ਅਪਨੀਤ ਰਿਆਤ ਨੇ ਡੇਂਗੂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖਾਰ ਸਬੰਧੀ PPN2708201805ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਵੈਨ ਨੂੰ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
    ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਇਹ ਜਾਗਰੂਕਤਾ ਵੈਨ  ਮਿਸ਼ਨ ਤੰਦਰੁਸਤ ਪੰਜਾਬ ਤਹਿਤ 27 ਅਗਸਤ ਤੋਂ 31 ਅਗਸਤ ਤੱਕ ਮਾਨਸਾ ਜਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਬਚਾਅ ਅਤੇ ਰੋਕਥਾਮ ਸਬੰਧੀ ਜਾਗਰੂਕ ਕਰੇਗੀ।ਵੈਨ ਮਾਨਸਾ ਸ਼ਹਿਰ ਦੇ ਵੱਖ-ਵੱਖ ਏਰੀਏ ਵਿੱਚ ਚੱਕਰ ਲਾ ਕੇ 28 ਅਗਸਤ ਨੂੰ ਸ਼ਹਿਰ ਬੁਢਲਾਡਾ, 29 ਅਗਸਤ ਨੂੰ ਸਰਦੂਲਗੜ੍ਹ ਬਲਾਕ ਦੇ ਏਰੀਏ, 30 ਅਗਸਤ ਨੂੰ ਖਿਆਲਾ ਬਲਾਕ ਅਤੇ 31 ਅਗਸਤ ਨੂੰ ਭੀਖੀ ਸ਼ਹਿਰ ਅਤੇ ਆਲੇ ਦੁਆਲੇ ਦੇ ਏਰੀਏ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।
    ਜਿਲ੍ਹਾ ਪ੍ਰੋਗਰਾਮ ਅਫ਼ਸਰ ਸੰਤੋਸ਼ ਭਾਰਤੀ ਨੇ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਜੇਕਰ ਕੋਈ ਵਿਅਕਤੀ ਡੇਂਗੂ ਤੋਂ ਪੀੜਤ ਹੁੰਦਾ ਹੈ ਤਾਂ ਇਸ ਬੁਖਾਰ ਦਾ ਟੈਸਟ ਜਿਲ੍ਹੇ ਦੇ ਸਾਰੇ ਹਸਪਤਾਲਾਂ ਵਿਚ ਅਤੇ ਐਸ.ਐਸ.ਐਚ (ਸੈਂਟੀਨਲ ਸਰਵਿਲੈਂਸ ਹਸਪਤਾਲ) ਵਿਖੇ ਮੁਫ਼ਤ ਕੀਤਾ ਜਾਂਦਾ ਹੈ। ਜਿਲ੍ਹੇ ਦੇ ਹਰ ਹਸਪਤਾਲ ਵਿਚ ਡੇਂਗੂ ਵਾਰਡ ਬਣਾਏ ਗਏ ਹਨ।
    ਇਸ ਮੌਕੇ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਜਿਲ੍ਹਾ ਸਿਹਤ ਅਫ਼ਸਰ ਡਾ. ਮਨੋਹਰ ਲਾਲ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਐਨ.ਵੀ.ਬੀ.ਡੀ.ਸੀ.ਪੀ ਸਟਾਫ਼ ਅਤੇ ਲੋਕਲ ਆਸ਼ਾ ਵਰਕਰਜ਼ ਹਾਜਰ ਸਨ।

  

Check Also

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply