Friday, November 22, 2024

ਸਿਹਤ ਮੰਤਰੀ ਦੇ ਭਰੋਸੇ ਤੋਂ ਬਾਅਦ ਦਰਜਾ ਚਾਰ ਕਰਮਚਾਰੀ ਬਾਗੋ-ਬਾਗ

ਧੂਰੀ, 27 ਅਗਸਤ (ਪੰਜਾਬ ਪੋਸਟ- ਪਰਵੀਨ ਗਰਗ) – ਪੰਜਾਬ ਦੇ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੈਟ੍ਰਿਕ ਪਾਸ ਦਰਜਾ ਚਾਰ ਕਰਮਚਾਰੀ ਯੂਨੀਅਨ ਸਿਹਤ ਵਿਭਾਗ ਦੇ ਵਫਦ ਨੂੰ ਚੰਡੀਗੜ੍ਹ ਵਿਖੇ ਹੋਈ ਇੱਕ ਮੀਟਿੰਗ ਵਿੱਚ ਉਹਨਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ `ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।
ਉਪਰੋਕਤ ਗੱਲ ਦੀ ਪੁਸ਼ਟੀ ਕਰਦਿਆਂ ਮੈਟ੍ਰਿਕ ਪਾਸ ਦਰਜਾ ਚਾਰ ਕਰਮਚਾਰੀ ਯੂਨੀਅਨ ਸਿਹਤ ਵਿਭਾਗ ਦੇ ਸੂਬਾ ਪ੍ਰਧਾਨ ਬਹਾਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਵੱਲੋਂ ਦਰਜਾ ਚਾਰ ਕਰਮਚਾਰੀਆਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦੇਣ ਤੋਂ ਬਾਅਦ ਦਰਜਾ ਚਾਰ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਦਰਜਾ ਚਾਰ ਕਰਮਚਾਰੀਆਂ ਵਿੱਚ ਉਹਨਾਂ ਦੀਆਂ ਮੰਗਾਂ ਪੂਰੀਆਂ ਹੋਣ ਦੀ ਸੰਭਾਵਨਾ ਨੂੰ ਲੈ ਕੇ ਜਥੇਬੰਦੀ ਵੱਲੋਂ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਦੌਰਾਨ ਸਿਹਤ ਮੰਤਰੀ ਕੋਲੋਂ ਸਮਾਂ ਲ਼ੈ ਕੇ ਉਸ ਮੀਟਿੰਗ ਵਿੱਚ ਦਰਜਾ ਚਾਰ ਕਰਮਚਾਰੀਆਂ ਦੀਆਂ ਹੋਰ ਮੰਗਾਂ ਨੂੰ ਵੀ ਪ੍ਰਮੁੱਖਤਾ ਨਾਲ ਰੱਖਿਆ ਜਾਵੇਗਾ।ਇਸ ਮੌਕੇ ਮੇਜਰ ਸਿੰਘ ਸਮਰਾ ਸ਼ੇਰਪੁਰ, ਹਰਜਿੰਦਰ ਪਾਲ ਸ਼ਰਮਾਂ ਚੇਅਰਮੈਨ ਅਤੇ ਨਿਗਾਹੀ ਰਾਮ ਕੁਠਾਲਾ ਆਦਿ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply