Sunday, November 8, 2026

ਸਰਕਾਰੀ ਸਮਾਰਟ ਸਕੂਲ ਰੁਪਾਲੋਂ ਦਾ ਜੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, 27 ਅਗਸਤ (ਪੰਜਾਬ ਪੋਸਟ- ਕੰਗ) – ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਦੇ ਬੱਚਿਆਂ ਨੇ ਜੋਨਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ PPN2708201810ਕਰਦਿਆਂ ਵੱਖ-ਵੱਖ ਮੈਡਲਾਂ ਦਾ ਮੀਂਹ ਵਰ੍ਹਾ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮ ਸਿੰਘ ਵੋਕੇਸ਼ਨਲ ਮਾਸਟਰ ਨੇ ਦੱਸਿਆ ਕਿ  ਸਰਕਲ ਕਬੱਡੀ (ਲੜਕੇ) ਅੰਡਰ 19 ਗੋਲਡ ਮੈਡਲ, ਅੰਡਰ 17 (ਲੜ੍ਹਕੀਆਂ) ਨੇ ਗੋਲਡ ਮੈਡਲ, ਖੋ-ਖੋ (ਲੜਕੇ) ਅੰਡਰ-19 ਸਿਲਵਰ ਮੈਡਲ, ਹਾਕੀ ਅੰਡਰ 19 (ਲੜ੍ਹਕੇ) ਵਿੱਚ ਸਿਲਵਰ ਮੈਡਲ, ਕਬੱਡੀ ਸਰਕਲ ਅੰਡਰ 17 (ਲੜ੍ਹਕੇ) ਵਿੱਚ ਕਾਂਸੀ ਦਾ ਮੈਡਲ ਪ੍ਰਾਪਤ ਕੀਤਾ।ਇਨ੍ਹਾਂ ਖੇਡਾਂ ਵਿੱਚ ਸਕੂਲ ਪ੍ਰਿੰਸੀਪਲ ਅਮਰੀਕ ਸਿੰਘ ਤੇ ਸਮੂਹ ਸਟਾਫ ਨੇ ਬੱਚਿਆਂ ਦੀ ਇਸ ਕਾਰਗੁਜਾਰੀ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਬੱਚਿਆਂ ਦੀ ਮਿਹਤਨ ਤੋਂ ਇਲਾਵਾ ਪੀ.ਟੀ.ਆਈ ਸੁਰਿੰਦਰ ਸਿੰਘ, ਤਸਵਿੰਦਰ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪ੍ਰੈਕਟਿਸ ਕਰਵਾਈ।ਪਿੰਡ ਦੇ ਸਰਪੰਚ ਸੁਖਦੇਵ ਸਿੰਘ, ਜਗਜੀਤ ਸਿੰਘ ਪੰਚ ਅਤੇ ਸਮੂਹ ਨਗਰ ਨਿਵਾਸੀਆਂ ਨੇ ਵੀ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।
 

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply