ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) -ਕਮਿਸ਼ਨਰ ਪੁਲਿਸ ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟ੍ਰੈਫਿਕ
ਦਿਲਬਾਗ ਸਿੰਘ, ਪ੍ਰਭਜੀਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਯੋਗ ਅਗਵਾਈ `ਚ ਰੱਖੜੀ ਦਾ ਤਿਉਹਾਰ ਹੋਣ ਕਰਕੇ ਟ੍ਰਫਿਕ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਵਾਹਣ ਚਲਾਉਣ ਵਾਲ਼ੀਆਂ ਔਰਤਾਂ ਨੂੰ ਦੋ ਪਹੀਆ ਵਾਹਣ ਚਾਲਕਾਂ ਨੂੰ ਪਰ ਹੈਲਮਟ ਪਾਉਣ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀ ਬੈਲਟ ਲਗਾਉਣ ਬਾਰੇ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਉਹਨਾਂ ਦੀ ਜਿੰਦਗੀ ਸੁਰੱਖਿਅਤ ਰਹਿ ਸਕੇ ਅਤੇ ਉਹ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਸਕਣ।
ਇਸ ਸਮੇਂ ਇੰਚਾਰਜ ਟ੍ਰੈਫਿਕ ਅਤੇ ਮਹਿਲਾ ਪੁਲਿਸ ਟ੍ਰੈਫਿਕ ਕਰਮਚਾਰੀਆਂ ਵੱਲੋਂ ਵਵਾਹਣ ਚਾਲਕ ਮਹਿਲਾਵਾ ਨੂੰ ਰੱਖੜੀ ਦੀ ਵਧਾਈ ਦਿੰਦੀ ਹਏ ਗੁਲਾਬ ਦੇ ਫੁੱਲ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਪੈਫਲੈਂਟ ਅਤੇ ਸਲੋਗਨ ਦਿੱਤੇ ਗਏ ਅਤੇ ਉਹਨਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਪ੍ਰੇਰਿਆ ਗਿਆ।ਆਮ ਪਬਲਿਕ ਤੇ ਮਹਿਲਾ ਵਾਹਨ ਚਾਲਕਾਂ ਨੇ ਟ੍ਰੈਫਿਕ ਪੁਲਿਸ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media