Saturday, April 18, 2026

ਹੜਾਂ ਕਾਰਨ ਦਰਿਆਵਾਂ ਦਾ ਪਾਣੀ ਲੋਕਾਂ ਲਈ ਬਣਿਆ ਖਤਰਾ

ਦੋ ਦਿਨ ਤੋਂ ਪਾਣੀ ਦੀ ਘਾਟ ਨਾਲ ਜੂਝ ਰਹੇ ਹਨ ਪੰਜਾਬ ਦੇ ਕਿਸਾਨ

PPN2808201804ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਅਗਵਾਈ ‘ਚ ਨਹਿਰ ਮੰਡਲ ਬਠਿੰਡਾ ਬਰਾਂਚ ਦੇ ਐਕਸੀਅਨ ਨੂੰ ਨਹਿਰ ਦੇ ਨੇੜਲੇ ਪਿੰਡਾਂ ਝੁੰਬਾ, ਘੁੱਦਾ, ਕੋਟਗੁਰੂ, ਬਾਹੋ, ਤਿਓਣਾ, ਰਾਏਕ ਕਲਾਂ, ਰਾਏਕੇ ਖੁਰਦ, ਲੂਲਬਾਈ, ਜੰਡੀਆਂ, ਫਰੀਦਕੋਟ ਕੋਟਲੀ, ਚੱਕ ਅਤਰ ਸਿੰਘ ਵਾਲਾ ਆਦਿ ਦੇ ਕਿਸਾਨ ਨਹਿਰੀ ਪਾਣੀ ਦੀ ਬੰਦੀ ਨੂੰ ਲੈ ਕੇ ਮਿਲੇ।ਜਿਲ੍ਹਾ ਆਗੂ ਜਗਸੀਰ ਸਿੰਘ ਝੰੁਬਾ ਅਤੇ ਸੰਗਤ ਬਲਾਕ ਦੇ ਪ੍ਰਧਾਨ ਕੁਲਵੰਤ ਸ਼ਰਮਾ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਤੋਂ ਲਗਾਤਾਰ ਪਾਣੀ ਦਾ ਡੋਬਾ ਸੋਕਾ ਰਹਿੰਦਾ ਹੈ, ਪਰ ਹੁਣ ਦੋ ਦਿਨ ਤੋਂ ਪਾਣੀ ਬਿਲਕੁੱਲ ਬੰਦ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਹੜਾਂ ਕਾਰਨ ਦਰਿਆਵਾਂ ਦਾ ਪਾਣੀ ਲੋਕਾਂ ਲਈ ਖਤਰਾ ਬਣਿਆ ਹੋਇਆ ਜਦਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਪਾਣੀ ਦੀ ਘਾਟ ਨਾਲ ਜੂਝ ਰਹੇ ਹਨ।ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਾਰਨ ਜਿਆਦਾਤਰ ਕਿਸਾਨ ਨਹਿਰੀ ਪਾਣੀ ਫਸਲਾਂ ਲਈ ਵਰਤਦੇ ਹਨ, ਪ੍ਰੰਤੂ ਲੰਮੇ ਸਮੇਂ ਤੋਂ ਪਾਣੀ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ  ਬਠਿੰਡਾ ਬਰਾਂਚ ਨਹਿਰ ‘ਚ ਪਾਣੀ ਛੱਡਿਆ ਜਾਵੇ ਤਾਂ ਕਿ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply