ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਬਠਿੰਡਾ ’ਚ ਹੁਣ ਤੱਕ 1500 ਨਸ਼ਾ ਪੀੜ੍ਹਤ ਵਿਅਕਤੀਆਂ ਦਾ ਇਲਾਜ਼ ਪੰਜਾਬ ਸਰਕਾਰ ਵਲੋਂ ਮੁਫ਼ਤ ਚਲਾਏ ਜਾਂਦੇ ਓਟ ਕੇਂਦਰਾਂ ਵਿਖੇ ਕੀਤਾ ਗਿਆ ਹੈ।ਇਸ ਗੱਲ ਦਾ ਪ੍ਰਗਟਾਵਾ ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਅਮਿਤ ਕੁਮਾਰ, ਐਮ.ਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਨਾਲ ਬੈਠਕ ਦੀ ਪ੍ਰਧਾਨਗੀ ਆਈ.ਜੀ ਸਪੈਸ਼ਲ ਟਾਸਕ ਫੋਰਸ ਪੰਜਾਬ ਬਲਕਾਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਪਰਨੀਤ ਨੇ ਕੀਤੀ।
ਇਸ ਮੌਕੇ ਬੋਲਦਿਆਂ ਅਮਿਤ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋ ਨਸ਼ਿਆਂ ਖਿਲਾਫ਼ ਛੇੜੀ ਗਈ ਇਸ ਜੰਗ’ਚ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਨੂੰ ਖਤਮ ਕੀਤਾ ਜਾ ਰਿਹਾ ਹੈ। ਬਲਕਿ ਨਸ਼ਾ ਪੀੜ੍ਹਤਾਂ ਨੂੰ ਮੁਫ਼ਤ ਇਲਾਜ਼ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਨਸ਼ਾ ਪੀੜ੍ਹਤਾਂ ਨੂੰ ਓਟ ਕੇਂਦਰਾਂ `ਚ ਲਿਆਉਣ ਲਈ ਆਵਾਜਾਈ ਸਬੰਧੀ ਦਰਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ ਗਿਆ। ਆਈ.ਜੀ ਬਲਕਾਰ ਸਿੰਧੂ ਅਤੇ ਨੋਡਲ ਅਫ਼ਸਰ ਅਮਿਤ ਕੁਮਾਰ ਨੇ ਦੱਸਿਆ ਕਿ ਇਹ ਦੋਨੋ ਹੀ ਸਮੱਸਿਆਵਾਂ ਮੁੱਖ ਮੰਤਰੀ ਪੰਜਾਬ ਨੂੰ ਦੱਸੀਆਂ ਜਾਣਗੀਆਂ ਅਤੇ ਇਨ੍ਹਾਂ ਦਾ ਬਹੁਤ ਜਲਦ ਹੀ ਹੱਲ ਕੀਤਾ ਜਾਵੇਗਾ।
ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਡੇਪੋ ਵਲੰਟੀਅਰ (ਨਸ਼ਾ ਰੋਕੂ ਅਫ਼ਸਰਾਂ) ਨਾਲ ਮਿਲ ਕੇ ਪੁਲਿਸ ਵਲੋਂ ਨਸ਼ਿਆਂ ਦੀ ਜਾਗਰੂਕਤਾ ਸਬੰਧੀ ਸੈਮੀਨਾਰ ਅਤੇ ਵਰਕਸ਼ਾਪ ਵਿਦਿਅਕ ਅਦਾਰਿਆਂ ਅਤੇ ਪਿੰਡਾਂ ਵਿਚ ਕਰਵਾਏ ਜਾ ਰਹੇ ਹਨ।ਸਿੱਖਿਆ ਵਿਭਾਗ ਵਲੋਂ ਦੱਸਿਆ ਕਿ ਆਜ਼ਾਦੀ ਦਿਹਾੜੇ ’ਤੇ ਜ਼ਿਲ੍ਹੇ ਵਿਚ ਤੂੰ ਮੇਰਾ ਬਡੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਹਰ ਇੱਕ ਜਮਾਤ ਵਿਚ 5 ਬੱਚਿਆਂ ਦਾ ਗਰੁੱਪ ਬਣਾਇਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਬਲਵਿੰਦਰ ਸਿੰਘ, ਐਸ.ਡੀ.ਐਮ ਵਰਿੰਦਰ ਸਿੰਘ, ਐਸ.ਡੀ.ਐਮ ਰਾਮਪੁਰਾ ਖੁਸ਼ਦਿਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਐਸ.ਪੀ ਗੁਰਮੀਤ ਸਿੰਘ, ਐਸ.ਪੀ ਸੁਰਿੰਦਰ ਪਾਲ ਸਿੰਘ, ਐਸ.ਪੀ ਸਵਰਨ ਸਿੰਘ ਖੰਨਾ, ਜ਼ਿਲ੍ਹਾ ਅਟਾਰਨੀ ਸੁਖਪਾਲ ਸਿੰਘ ਭੁੱਲਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …