ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ `ਨੈਤਿਕ ਸਿੱਖਿਆ ਇਮਤਿਹਾਨ` ਦਿੱਤਾ।ਗਿਆਰਵੀਂ ਤੇ ਬਾਰਵੀਂ ਜਮਾਤ ਦੇ ਤਕਰੀਬਨ 272 ਤੋਂ ਵਧੇਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਵਿਖੇ `ਨੈਤਿਕ ਸਿੱਖਿਆ ਇਮਤਿਹਾਨ` ਦਾ ਆਯੋਜਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਤਾ ਗਿਆ।ਸਕੂਲ ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਤਰਾਂ ਦੇ ਇਮਤਿਹਾਨ ਬੱਚਿਆਂ ਨੂੰ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਤੋਂ ਵੀ ਜਾਣੂ ਕਰਵਾਉਂਦੇ ਹਨ।ਉਹਨਾਂ ਨੇ ਸਟੱਡੀ ਸਰਕਲ ਵਲੋਂ ਕੀਤੇ ਜਾਂਦੇ ਅਜਿਹੇ ਸ਼ਲਾਘਾਯੋਗ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਸੰਸਥਾ `ਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਲਈ ਸਦਾ ਹੀ ਤੱਤਪਰ ਅਤੇ ਯਤਨਸ਼ੀਲ ਰਹੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …