ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਭੂਮਿਕਾ ਨਾ ਹੋਣ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਵਿਰੋਧ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਤਲੇਆਮ ਦੀ ਵਿਧਾਵਾਵਾਂ ਵੱਲੋਂ ਅੱਜ ਰਾਹੁਲ ਗਾਂਧੀ ਦੀ ਸਦਬੁੱਧੀ ਲਈ ਸੰਕੇਤਿਕ ਅਰਦਾਸ ਕੀਤੀ ਗਈ। ਸਿੱਖ ਕਤਲੇਆਮ ਦੀ ਯਾਦਗਾਰ `ਸੱਚ ਦੀ ਕੰਧ` ’ਤੇ ਰੱਖੇ ਗਏ ਸਮਾਗਮ ਨੂੰ ਭਾਰੀ ਮੀਂਹ ਪੈਣ ਕਰਕੇ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਤਬਦੀਲ ਕੀਤਾ ਗਿਆ ਸੀ।ਇਸ ਦੇ ਨਾਲ ਹੀ ਰਾਹੁਲ ਵੱਲੋਂ ਕਾਂਗਰਸ ਪਾਰਟੀ ਦੇ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ’ਤੇ ਚਲਣ ਦੇ ਆਏ ਬਿਆਨ ’ਤੇ ਵੀ ਸਿੱਖ ਆਗੂਆਂ ਨੇ ਹੈਰਾਨੀ ਜਤਾਈ।
ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿਤ, ਕੁਲਦੀਪ ਸਿੰਘ ਭੋਗਲ, ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ ਅਤੇ ਬੀਬੀ ਰਣਜੀਤ ਕੌਰ ਨੇ ਇਸ ਮੌਕੇ ਆਪਣੇ ਵਿਚਾਰ ਰੱਖੇ।ਸਟੇਜ਼ ਸਕੱਤਰ ਦੀ ਸੇਵਾ ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ ਨੇ ਨਿਭਾਈ। ਬੁਲਾਰਿਆਂ ਨੇ ਗਾਂਧੀ ਪਰਿਵਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਰਾਹੁਲ ’ਤੇ ਸਿੱਖਾਂ ਦੀ ਭਾਵਨਾਵਾਂ ਦੀ ਕਦਰ ਨਾ ਕਰਨ ਦਾ ਦੋਸ਼ ਲਗਾਇਆ।ਇਸ ਦੇ ਨਾਲ ਹੀ ਬੀਤੇ ਦਿਨੀਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ’ਤੇ ਅਮਰੀਕਾ ਵਿਖੇ ਸਿੱਖ ਫਾਰ ਜਸਟਿਸ ਦੇ ਕਾਰਕੁਨਾਂ ਵੱਲੋਂ ਕੀਤੇ ਗਏ ਹਮਲੇ ਪਿੱਛੇ ਪਾਕਿਸਤਾਨ ਦੀ ਖੁਫਿਆ ਏਜੰਸੀ ਆਈ.ਐਸ.ਆਈ ਅਤੇ ਸਿੱਖਾਂ ਦੇ ਕਾਤਲਾਂ ਦੀ ਮਿਲੀਭੁਗਤ ਦਾ ਹਵਾਲਾ ਦਿੱਤਾ।
ਹਿੱਤ ਨੇ ਕਿਹਾ ਕਿ ਜੀ.ਕੇ ਇਕੱਲੇ ਨਹੀਂ ਹਨ ਸਗੋਂ ਸਾਰੀ ਪਾਰਟੀ ਉਨ੍ਹਾਂ ਦੇ ਪਿੱਛੇ ਖੜੀ ਹੈ।ਹਿੱਤ ਨੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ’ਚ ਕਰੜੇ ਹੱਥੀ ਲੈਂਦੇ ਹੋਏ ਕਾਂਗਰਸ ਦੀ ਛਾਂ ਹੇਠ ਅਕਾਲੀ ਦਲ ਨੂੰ ਬਦਨਾਮ ਕਰਨ ਦੇ ਬਦਲੇ ਦੇਸ਼-ਵਿਦੇਸ਼ ਤੋਂ ਇਕੱਤਰ ਕੀਤੇ ਜਾ ਰਹੇ ਪੈਸੇ ਨੂੰ ਲੈ ਕੇ ਵਿਅੰਗ ਕੀਤਾ। ਦਾਦੂਵਾਲ ਕੋਲ ਆਏ 16 ਕਰੋੜ ਰੁਪਏ ਦਾ ਹਿੱਤ ਨੇ ਜਵਾਬ ਮੰਗਿਆ।
ਭੋਗਲ ਨੇ ਰਾਹੁਲ ਦੇ ਬਿਆਨ ਨੂੰ ਸ਼ਰਮਨਾਕ ਦੱਸਦੇ ਹੋਏ ਜੀ.ਕੇ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ।ਲੁਬਾਣਾ ਨੇ ਜੀ.ਕੇ ’ਤੇ ਹਮਲਾ ਕਰਾਉਣ ਵਾਲੇ ਜਸਬੀਰ ਸਿੰਘ ਦੇ ਕਿਰਦਾਰ ਅਤੇ ਵਿਵਹਾਰ ਨੂੰ ਲੈ ਕੇ ਅਹਿਮ ਖੁਲਾਸੇ ਕੀਤੇ।ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਿੱਖ ਦੀ ਦਸਤਾਰ ’ਤੇ ਹੱਥ ਪਾਉਣ ਵਾਲਾ ਸਿੱਖ ਨਹੀਂ ਹੋ ਸਕਦਾ। ਜੀ.ਕੇ ’ਤੇ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਬੀਬੀਆਂ ਦੇ ਹਵਾਲੇ ਕਰਨ ਦੀ ਮੰਗ ਕਰਦੇ ਹੋਏ ਬੀਬੀ ਰਣਜੀਤ ਕੌਰ ਨੇ ਹਮਲਾਵਰਾਂ ਦਾ ਕੁਟਾਪਾ ਚਾੜਨ ਦਾ ਸਮਰਥਨ ਕੀਤਾ।ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਵੱਡੀ ਗਿਣਤੀ ’ਚ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media