Friday, October 9, 2026

ਪਿੰਡ ਕੁੱਲੇਵਾਲ `ਚ ਵਿਸ਼ਾਲ ਕੁਸ਼ਤੀ ਦੰਗਲ 4 ਸਤੰਬਰ ਨੂੰ

ਸਮਰਾਲਾ, 28 ਅਗਸਤ (ਪੌਜਾਬ ਪੋਸਟ- ਕੰਗ) – ਪਿੰਡ ਕੁੱਲੇਵਾਲ ਵਿਖੇ ਦੰਗਲ ਕਮੇਟੀ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 66ਵਾਂ ਸਾਲਾਨਾ ਛਿੰਝ ਮੇਲਾ 4 ਸਤੰਬਰ ਨੂੰ ਪਿੰਡ ਕੁੱਲੇਵਾਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੇਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਇਸ ਛਿੰਝ ਦੌਰਾਨ ਝੰਡੀ ਦੀ ਕੁਸ਼ਤੀ ਸੋਨੂੰ ਚੀਮਾ ਅਤੇ ਅੰਮ੍ਰਿਤਪਾਲ ਗੋਲਬਾਗ ਪਹਿਲਵਾਨਾਂ ਦਰਮਿਆਨ ਹੋਵੇਗੀ।ਕੁਸ਼ਤੀਆਂ ਦੀ ਸ਼ੁਰੂਅਤ ਦੁਪਹਿਰ 2 ਵਜੇ ਹੋਵੇਗੀ।ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਅਖਾੜਿਆਂ ਦੇ ਨਾਮੀ ਪਹਿਲਵਾਨ ਹਿੱਸਾ ਲੈਣਗੇ।ਕੇਵਲ ਸੱਦਾ ਪੱਤਰ ਵਾਲੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ।ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਇਲਾਕੇ ਦੇ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਕਰਨਗੇ।  
 

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply