ਸ਼ਮਰਾਲਾ, 28 ਅਗਸਤ (ਪੰਜਾਬ ਪੋਸਟ- ਕੰਗ) – ਆਤਮਾ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਬਰਾੜ ਅਤੇ ਪ੍ਰੋਜੈਕਟ ਡਾਇਰੈਕਟਰ (ਆਤਮਾ ਲੁਧਿਆਣਾ) ਜਸਪ੍ਰੀਤ ਸਿੰਘ ਖੇੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਤਮਾ ਅਧੀਨ ਅਗਾਂਹਵਧੂ ਕਿਸਾਨ ਰੁਪਿੰਦਰ ਸਿੰਘ ਦੇ ਖੇਤਾਂ ਵਿੱਚ ਬਾਸਮਤੀ ਵਿੱਚ ਕੀੜੇ ਅਤੇ ਬਿਮਾਰੀਆਂ ਦੇ ਸਰਵਪੱਖੀ ਰੋਕਥਾਮ ਸਬੰਧੀ ਪਿੰਡ ਚਹਿਲਾਂ ਵਿਖੇ ਫਾਰਮ ਸਕੂਲ ਤੀਜਾ ਸੈਸ਼ਨ ਲਗਾਇਆ ਗਿਆ।
ਇਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਵੱਲੋਂ ਕੀਤੀ ਗਈ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਝੋਨੇ ਵਿੱਚ ਆਉਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਅਤੇ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਬਾਸਮਤੀ ਵਿੱਚ ਐਸੀਫੇਟ, ਟ੍ਰਾਈਸਾਈਕਲਾਜੋਲ, ਕਾਰਬੈਂਡਾਜਿਮ, ਥਾਈਮਿਥਕਿਸਮ, ਟ੍ਰਾਈਜੋਫਾਸ ਆਦਿ ਦੇ ਅੰਸ਼ ਨਿਰਧਾਰਤ ਮਾਤਰਾ ਤੋਂ ਵੱਧ ਪਾਏ ਜਾ ਰਹੇ ਹਨ।ਜਿਸ ਕਰਕੇ ਬਾਹਰਲੇ ਮੁਲਕਾਂ ਨੂੰ ਭੇਜਣ ਵਿੱਚ ਸਮੱਸਿਆਵਾਂ ਆ ਰਹੀ ਹੈ।ਇਸ ਲਈ ਉਪਰੋਕਤ ਜਹਿਰਾਂ ਦੀ ਬੇਲੋੜੀ ਵਰਤੋ ਤੋਂ ਗੁਰੇਜ ਕੀਤਾ ਜਾਵੇ।ਸਰਬਜੀਤ ਸਿੰਘ ਬਲਾਕ ਟੈਕਨੋਲਜ਼ੀ ਮੈਨੇਜਰ ਵੱਲੋਂ ਕਿਸਾਨਾਂ ਨੂੰ ਬਿਮਾਰੀਆਂ ਦੇ ਜੀਵਨ ਚੱਕਰ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਸਹੀ ਸਮੇਂ ਤੇ ਸਹੀ ਦਵਾਈਆਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਫਾਰਮ ਸਕੂਲ ਦੇ ਅਗਲੇ 3 ਸੈਸ਼ਨਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਅਗਾਂਹਵਧੂ ਕਿਸਾਨ ਰੁਪਿੰਦਰ ਸਿੰਘ ਵੱਲੋਂ ਝੋਨੇ ਦੀ ਪਨੀਰੀ ਸੋਧ ਕੇ ਬੀਜਣ ਦਾ ਸਹੀ ਤਰੀਕਾ ਕਰਕੇ ਦਿਖਾਇਆ ਤਾਂ ਜੋ ਬਿਮਾਰੀਆਂ ਨੂੰ ਸਹੀ ਸਮੇਂ ਤੇ ਰੋਕਿਆ ਜਾ ਸਕੇ।
ਇਸ ਮੌਕੇ ਵਿਭਾਗ ਵੱਲੋਂ ਲਵਪ੍ਰੀਤ ਸਿੰਘ ਸਹਾਇਕ ਟੈਕਨੋਲੌਜੀ ਮੈਨੇਜਰ, ਤੇਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ, ਗੁਰਚਰਨ ਸਿੰਘ ਅਤੇ ਕਿਸਾਨ ਵੀਰਾਂ ਵਿੱਚ ਕੁਲਵਿੰਦਰ ਸਿੰਘ ਸਰਪੰਚ, ਜਗਦੀਪ ਸਿੰਘ, ਜਸਵੀਰ ਸਿੰਘ ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ, ਨਿਰਪਿੰਦਰ ਸਿੰਘ ਆਦਿ ਹਾਜ਼ਿਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media