ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਨਪੁਰ ਵਿਖੇ ਪੈਂਦੇ ਕਸਬਾ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਸੰਗਤਾਂ ਨਾਲ ਕੁੱਝ ਲੋਕਾਂ ਵੱਲੋਂ ਕੀਤੇ ਗਏ ਝਗੜੇ ਸਬੰਧੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹਜਹਾਨਪੁਰ ਵਿਖੇ ਸਿੱਖ ਭਾਈਚਾਰੇ ਅਤੇ ਸਥਾਨਕ ਲੋਕਾਂ ਵਿਚ ਟਕਰਾਅ ਵਾਲੀ ਸਥਿਤੀ ਬਣ ਗਈ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਇੱਕ ਸਬ-ਕਮੇਟੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਕਰਨੈਲ ਸਿੰਘ ਪੰਜੋਲੀ, ਸੁਰਜੀਤ ਸਿੰਘ ਗੜ੍ਹੀ, ਸਿੱਖ ਮਿਸ਼ਨ ਯੂ.ਪੀ ਦੇ ਇੰਚਾਰਜ ਬ੍ਰਿਜਪਾਲ ਸਿੰਘ ਤੇ ਗੁਰਮਤਿ ਵਿਦਿਆਲਾ ਸ਼ਾਹਜਹਾਨਪੁਰ ਦੇ ਇੰਚਾਰਜ ਦਿਲਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦੋਹਾਂ ਫਿਰਕਿਆਂ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਥਾਨਕ ਪ੍ਰਸ਼ਾਸਨ ਨੂੰ ਵੀ ਕਿਹਾ ਹੈ।ਬੇਦੀ ਸਬ-ਕਮੇਟੀ ਸਥਾਨਕ ਸੰਗਤਾਂ ਨਾਲ ਰਾਬਤਾ ਕਰਕੇ ਜਾਣਕਾਰੀ ਹਾਸਲ ਕਰੇਗੀ ਅਤੇ ਆਪਣੀ ਰਿਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media