ਬਟਾਲਾ, 29 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਸਕੱਤਰ ਕ੍ਰਿਸਨ ਕੁਮਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਦੇ ਸਾਰੇ ਸਰਕਾਰੀ
ਸਕੂਲਾਂ ਵਿਚ ਵਿਰਾਸਤੀ ਖੇਡਾਂ ਕਰਵਾਉਣ ਦੇ ਜਾਰੀ ਹੋਏ ਪੱਤਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਸਕੂਲ ਵਿਖੇ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ ਇਹਨਾਂ ਵਿਰਾਸਤੀ ਖੇਡਾਂ ਬਾਰੇ ਪ੍ਰਿੰਸੀਪਲ ਨੇ ਦੱਸਿਆ ਕਿ ਪੁਰਾਣੀਆ ਖੇਡਾਂ ਦੀ ਬਹੁਤ ਮਹਾਨਤਾ ਹੁੰਦੀ ਹੈ ਤੇ ਆਪਣੇ ਵਿਰਸੇ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਵਿਰਾਸਤੀ ਤੇ ਉਪਨ ਖੇਡਾਂ ਵਿਚ ਕੋਟਲਾ ਛਪਾਕੀ, ਸਟਾਪੂ, ਪਿੱਠੂ ਗਰਮ, ਅੰਨਾ ਝੋਟਾ, ਗੀਟੇ, ਛੂਹਣ ਛਪਾਈ, ਬਲੌਰ ਆਦਿ ਖੇਡਦਿਆਂ ਵਿਦਿਆਰਥੀਆਂ ਨੇ ਪੁਰਾਤਨ ਖੇਡਾਂ ਦਾ ਆਨੰਦ ਮਾਣਿਆ।ਰੱਸਾ ਕਸ਼ੀ ਦੇ ਮੁਕਾਬਲਿਆਂ ਵਿੱਚ ਸਾਹਿਬਜਾਦਾ ਅਜੀਤ ਸਿੰਘ ਹਾਊਸ ਪਹਿਲੇ ਅਤੇ ਸਾਹਿਬਜਾਦਾ ਜੋਰਾਵਰ ਸਿੰਘ ਹਾਉਸ ਦੂਜੇ ਸਥਾਨ ਤੇ ਰਿਹਾ।ਇਸ ਮੌਕੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੋ ਇਲਾਵਾ ਗੁਰਮੀਤ ਸਿੰਘ, ਨਰਿੰਦਰ ਸਿੰਘ, ਜਤਿੰਦਰਬੀਰ ਸਿੰਘ, ਹਰਜਿੰਦਰ ਸਿੰਘ, ਕੰਵਲਪ੍ਰੀਤ ਕੌਰ, ਰਵਿੰਦਰ ਕੌਰ, ਪੂਜਾ ਭਾਰਤੀ, ਪਰਵਿੰਦਰ ਕੋਰ, ਵੀਨਾ, ਰਮਿੰਦਰ ਕੌਰ, ਰਮਨ ਬਾਜਵਾ, ਸੁਮਨਦੀਪ, ਪਿਆਰਾ ਲਾਲ, ਅਰੁਣ ਕੁਮਾਰ, ਦਵਿੰਦਰ ਸਿੰਘ, ਮਨਇੰਦਰ ਕੌਰ, ਰੇਖਾ ਸਲਹੋਤਰਾ, ਨਾਰੇਸ਼ ਕੁਮਾਰੀ ਆਦਿ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media