ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਮਰਾਲਾ ਇਲਾਕੇ ਵਿੱਚ ਪਿੰਡਾਂ ਦੇ ਨੌਜਵਾਨਾਂ ਅਤੇ ਹਰ ਵਰਗ ਨਾਲ ਰਾਬਤਾ ਰੱਖਣ
ਦੇ ਮਨੋਰਥ ਨਾਲ ਇੱਕ ਨਿਵੇਕਲੀ ਕਿਸਮ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ, ਜਿਸ ਤਹਿਤ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਸਰਕਲ ਸਮਰਾਲਾ ਪ੍ਰਧਾਨ ਗੁਰਮੀਤ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪਿੰਡ ਘੁੰਗਰਾਲੀ ਸਿੱਖਾਂ, ਸਰਵਰਪੁਰ, ਉਟਾਲਾਂ, ਨਾਗਰਾ, ਲੋਪੋਂ, ਅਜਲੌਦ, ਭਗਵਾਨਪੁਰਾ, ਰਾਜੇਵਾਲ ਕੁੱਲੇਵਾਲ ਪਿੰਡਾਂ ਦਾ ਦੌਰਾ ਕੀਤਾ। ਜਿਸ ਦੌਰਾਨ ਉਨ੍ਹਾਂ ਨੇ ਨਗਰ ਨਿਵਾਸੀਆਂ ਨਾਲ ਮਿਲਣੀ ਕੀਤੀ, ਜਿਸ ਵਿੱਚ ਲੋਕਾਂ ਨੇ ਆਪਣੀਆਂ ਤਕਲੀਫਾਂ ਦੱਸਦੇ ਹੋਏ ਦੱਸਿਆ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਛਲਾਵੇ ਵਿੱਚ ਲੈ ਕੇ ਵੋਟਾਂ ਪਵਾਈਆਂ ਹਨ, ਜਿਸ ਕਾਰਨ ਉਹ ਅੱਜ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ। ਜੇਕਰ ਉਹ ਕਾਂਗਰਸ ਦੇ ਝੂਠੇ ਬਹਿਕਾਵਿਆਂ ਵਿੱਚ ਨਾ ਆਉਂਦੇ ਤਾਂ ਉਨ੍ਹਾਂ ਨੂੰ ਜੋ ਸਹੂਲਤਾਂ ਅਕਾਲੀ ਸਰਕਾਰ ਵੇਲੇ ਮਿਲ ਰਹੀਆਂ ਸਨ, ਉਨ੍ਹਾਂ ਤੋਂ ਵਿਰਵੇ ਨਾ ਹੰੁਦੇ।
ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸਰਬਜੀਤ ਸਿੰਘ ਪਪੜੌਦੀ ਅਤੇ ਗੁਰਮੀਤ ਸਿੰਘ ਢੀਂਡਸਾ ਨੇ ਕਿਹਾ ਕਿ ਮੁੜ ਅਕਾਲੀ ਦਲ ਦੀ ਸਰਕਾਰ ਆਉਣ ਤੇ ਗਰੀਬਾਂ ਦੀਆਂ ਸਾਰੀਆਂ ਸਹੂਲਤਾਂ ਲਾਗੂ ਕੀਤੀਆਂ ਜਾਣਗੀਆਂ, ਗਰੀਬ ਪਰਿਵਾਰਾਂ ਨੂੰ ਵੱਧ ਚੜ੍ਹ ਕੇ ਹੋਰ ਸਹੂਲਤਾਂ ਦਿਵਾਉਣ ਦੇ ਉਪਰਾਲੇ ਕੀਤੇ ਜਾਣਗੇ। ਗੁਰਮੀਤ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਲ ਸਮਰਾਲਾ ਦੀ ਪਿੰਡਾਂ ਦੇ ਨੌਜਵਾਨਾਂ ਨੂੰ ਜਥੇਬੰਦ ਕਰਨ ਲਈ ਵੱਖ-ਵੱਖ ਕਮੇਟੀਆਂ ਤਿਆਰ ਕਰਕੇ ਰਿਪੋਰਟ ਹਾਈ ਕਮਾਂਡ ਨੂੰ ਜਲਦ ਤੋਂ ਜਲਦ ਭੇਜੀ ਜਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ, ਕੈਪਟਨ ਨਿਰਮਲ ਸਿੰਘ, ਮੋਹਣ ਸਿੰਘ, ਪ੍ਰੇਮ ਸਿੰਘ, ਇਕਬਾਲ ਸਿੰਘ, ਗੁਰਜੀਤ ਸਿੰਘ, ਰਵਿੰਦਰ ਸਿੰਘ, ਚਰਨਜੀਤ ਸਿੰਘ, ਬਹਾਦਰ ਸਿੰਘ, ਤਰਲੋਚਨ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਫਤਹਿ ਸਿੰਘ ਆਦਿ ਹਾਜਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media