Monday, October 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਕੌਮੀ ਖੇਡ ਦਿਵਸ

2019 ਤੋਂ ਸਲੇਬਸ ਘੱਟ ਅਤੇ ਸ਼ਰੀਰਕ ਸਿੱਖਿਆ ਜਿਆਦਾ – ਡਾ. ਧਰਮਵੀਰ ਸਿੰਘ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਅਰੰਭਤਾ ਕੀਤੀ ਅਤੇ ਮੇਜਰ ‘ਧਿਆਨ ਚੰਦ’ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ 2019 ਤੋਂ ਸੀ.ਬੀ.ਐਸ.ਈ. ਸਕੂਲਾਂ ਵਿੱਚ “ਸਲੇਬਸ ਘੱਟ ਅਤੇ ਸ਼ਰੀਰਕ ਸਿੱਖਿਆ ਜਿਆਦਾ” ਤੇ ਜੋਰ ਦਿੱਤਾ ਜਾ ਰਿਹਾ ਹੈ।ਇਸ ਨਾਲ ਕੁੱਝ ਸਾਲਾਂ ਬਾਅਦ ਏਸ਼ੀਆ ਅਤੇ ਉਲੰਪਿਕ ਖੇਡਾਂ ਵਿੱਚ ਭਾਰਤ ਜਿਆਦਾ ਮੈਡਲ ਲਵੇਗਾ।
ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਦੇ ਗਿਆਰਵੀ ਅਤੇ ਬਾਰਵ੍ਹੀ ਜਮਾਤ ਦੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਅਤੇ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਗਏ।ਸੀਨੀਅਰ ਸੈਕੰਡਰੀ ਸੈਕਸ਼ਨ ਦੇ ਵਿਦਿਆਰਥੀਆਂ ਨੇ ਟੱਗ ਆਫ਼ ਵਾਰ ਵਿੱਚ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ।ਖੇਡਾਂ ਸਾਡੇ ਜੀਵਨ ਦਾ ਇੱਕ ਜਰੂਰੀ ਹਿੱਸਾ ਹਨ। ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਅਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਨਿਸਚਿੰਤ ਕਾਹਲੋਂ, ਡੀ.ਪੀ.ਈ ਭੁਪਿੰਦਰ ਸਿੰਘ, ਅਮਰਜੀਤ ਸਿੰਘ, ਸ੍ਰੀਮਤੀ ਦਲਜੀਤ ਕੌਰ, ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਅਰੁਣਾ ਅਧਿਆਪਕ ਸਹਿਬਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply