Monday, October 12, 2026

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿਖੇਧੀ

Longowalਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਸ਼ਰਾਰਤੀ ਅਨਸਰ ਧਰਮ ਅਸਥਾਨਾਂ ਨੂੰ ਵੀ ਨਫ਼ਰਤੀ ਨਿਗ੍ਹਾ ਨਾਲ ਦੇਖਦੇ ਹਨ।ਲੌਂਗੋਵਾਲ  ਨੇ ਕਿਹਾ ਕਿ ਈਡਨਬਰਗ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਸਿੱਖਾਂ ਅਤੇ ਗੁਰ-ਅਸਥਾਨਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸਕਾਟਲੈਂਡ ਦੀ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
 
 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply