Thursday, June 25, 2026

ਬਾਦਲ ਪਰਿਵਾਰ ਨੇ ਡੇਰਾ ਸਿਰਸਾ ਕੋਲ ਵੇਚਿਆ ਸਿੱਖ ਧਰਮ, ਕੌਮ ਤੇ ਗ੍ਰੰਥ – ਮਾਨ

ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ ਦੀ ਦੀ ਮੰਗੀ ਜਾਂਚ
ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਦਲ ਪਰਿਵਾਰ ਨੇ ਸੱਤਾ ਹਾਸਿਲ ਕਰਨ ਲਈ ਸਿੱਖ ਧਰਮ, ਕੌਮ ਤੇ ਆਪਣੇ ਗ੍ਰੰਥ ਨੂੰ ਡੇਰਾ PPN3008201801ਸਿਰਸਾ ਅੱਗੇ ਵੇਚ ਦਿੱਤਾ।ਇਹ ਸੱਚਾਈ ਹੁਣ ਲੋਕਾਂ ਦੇ ਸਾਹਮਣੇ ਆਉਣ ਨਾਲ  ਅਕਾਲੀ ਦਲ ਬਾਦਲ ਦਾ ਸਿਆਸੀ ਭਵਿੱਖ ਹੁਣ ਖਤਮ ਹੋ ਚੁੱੱਕਿਆ ਹੈੈ। 
                       ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਸੰਗੀਆਂ-ਸਾਥੀਆਂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮਗਲਿੰਗ ਵਿੱਚ ਵੀ ਵੱਡੀ ਭੁੂਮਿਕਾ ਨਿਭਾਈ।ਉਨ੍ਹਾਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਤੇ ਵਿਰਸਾ ਸਿੰਘ ਵਲਟੋਹਾ ’ਤੇ ਨਸ਼ਿਆਂ ਦੀ ਸਮਗਲਿੰਗ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਬਾਦਲ ਪਿਓ ਪੁੱਤ ਨੇ ਜਿਹੜੇ ਪੰਜ ਤਾਰਾ ਹੋਟਲ ਤੇ ਹੋਰ ਕਾਰੋਬਾਰ ਸਥਾਪਿਤ ਕੀਤੇ ਹਨ, ਉਨ੍ਹਾਂ ਦੀ ਵੀ ਉਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਖਾਤਰ ਬਾਦਲਾਂ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੌਦੇਬਾਜ਼ੀ ਕੀਤੀ, ਜਿਸ ਦੇ ਚੱਲਦਿਆਂ ਉਸ ਦੇ ਚੇਲਿਆਂ ਨੂੰ ਹਥਿਆਰ ਤੇ ਗੱਡੀਆਂ ਤੱਕ ਮੁਹੱਈਆ ਕਰਵਾਈਆਂ।ਡੇਰਾ ਸਿਰਸਾ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਨੂੰ ਖੁੱਲ੍ਹ ਦਿੱਤੀ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਸਵਾਂਗ ਰਚਾਉਣ ਦੇ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਵਾਇਆ ਤੇ ਉਸ ਮੁਆਫ਼ੀ ਨੂੰ ਜਾਇਜ਼ ਠਹਿਰਾਉਣ ਲਈ ਗੁਰੂ ਦੀ ਗੋਲਕ ਵਿਚੋਂ 97 ਲੱਖ ਰੁਪਏ ਮੀਡੀਆ ਵਿੱਚ ਇਸ਼ਤਿਹਾਰਾਂ ’ਤੇ ਖਰਚ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖੀ ਦਾ ਨੁਕਸਾਨ ਕਰਨ ਵਿਚ ਅਤੇ ਸਿੱਖਾਂ ’ਤੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਬਾਦਲ ਪਰਿਵਾਰ ਨੇ ਮੁਗ਼ਲਾਂ ਨੂੰ ਵੀ ਮਾਤ ਪਾ ਦਿੱਤੀ ਹੈ।
                      ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਵਿਧਾਨ ਸਭਾ ਵਿਚ ਹੋਈ ਬਹਿਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਹਿਸ ਵਿਚ ਸਾਰਾ ਕੁੱਝ ਸਾਹਮਣੇ ਆ ਗਿਆ, ਪਰ ਇਸ ਦੇ ਬਾਵਜੂਦ ਵੱਡੇ ਦੋਸ਼ੀਆਂ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਖਿਲਾਫ਼ ਕੋਈ ਕਰਵਾਈ ਨਾ ਕਰਨਾ ਮਾਮਲੇ ਨੂੰ ਸ਼ੱਕੀ ਬਣਾਉਂਦਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸੈਣੀ ਨੂੰ ਪੰਜਾਬ ਸਰਕਾਰ ਹੱਥ ਪਾਵੇਗੀ।ਸੁਖਬੀਰ ਸਿੰਘ ਬਾਦਲ ਦੇ ਬਿਆਨ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਹਿਸ ਅਤੇ ਬਰਗਾੜੀ ਵਿਚ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਲੱਗੇ ਮੋਰਚੇ ਨੇ ਸਿੱਖ ਲੀਡਰਸ਼ਿਪ ਖਤਮ ਨਹੀਂ ਕੀਤੀ, ਸਗੋਂ ਨਵੀਂ ਲੀਡਰਸ਼ਿਪ ਨੂੰ ਉਭਾਰਿਆ ਹੈ।ਉਨ੍ਹਾਂ ਮੰਗ ਕੀਤੀ ਕਿ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਹੋਰ ਨੇੜਲਿਆਂ ਦੇ ਪਾਸਪੋਰਟ ਜ਼ਬਤ ਕਰ ਲਏ ਜਾਣੇ ਚਾਹੀਦੇ ਹਨ ਤਾਂ ਕਿ ਉਹ ਦੇਸ਼ ਛੱਡ ਕੇ ਭੱਜ ਨਾ ਸਕਣ।ਉਨ੍ਹਾਂ ਕਥਿਤ ਤੌਰ ’ਤੇ ਮਰਹੂਮ ਪੱਤਰਕਾਰ ਕੁਲਦੀਪ ਨਈਅਰ ਦੀ ਭੁੂਮਿਕਾ ’ਤੇ ਵੀ ਸਵਾਲ ਉਠਾਏ ਬਾਦਲਾਂ ਵੱਲੋਂ ਉਹਨਾ ਨੂੰ ਪੈਸੇ ਦਿੱਤੇ ਜਾਣ ਦੇ ਦੋਸ਼ ਲਾਏ।ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ ਦੀ ਜਾਂਚ ਦੀ ਮੰਗ ਵੀ ਕੀਤੀ। ਚੋਣਾਂ ਵੇਲੇ ਹੋਏ ਮੌੜ ਬੰਬ ਧਮਾਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਇਹ ਤੱੱਥ ਸਾਹਮਣੇ ਆਏ ਹਨ ਕਿ ਇਹ ਬੰਬ ਧਮਾਕਾ ਕਰਵਾਉਣ ਵਿਚ ਵੀ ਡੇਰਾ ਸੱਚਾ ਸੌਦਾ ਦਾ ਹੱਥ ਸੀ ਕਿਉਂਕਿ ਇਥੋਂ ਡੇਰਾ ਮੁਖੀ ਦੇ ਕੁੜਮ ਤੇ ਕਾਂਗਰਸੀ ਆਗੂ ਹਰਮੰਦਰ ਜੱਸੀ ਚੋਣ ਲੜ ਰਹੇ ਸਨ, ਉਨ੍ਹਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਕੇ ਚੋਣ ਲਾਭ ਲੈਣ ਲਈ ਇਹ ਧਮਾਕਾ ਕਰਵਾਇਆ ਗਿਆ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਹੋਈ ਜਾਂਚ ਨੂੰ ਵੀ ਜਨਤਕ ਕੀਤਾ ਜਾਵੇ ਅਤੇ ਇਸ ਧਮਾਕੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।ਇੱਕ ਹੋਰ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਸ਼੍ਰੋਮਣੀ ਗੁਰੁਦਆਰਾ ਕਮੇਟੀ ਦਾ ਮੌਜੂਦ ਹਾਊਸ ਆਪਣੀ ਮਿਆਦ ਪੁਗਾ ਚੁੱਕਿਆ ਹੈ ਤੇ ਕੇਂਦਰ ਸਰਕਾਰ ਤੁਰੰਤ ਚੋਣਾਂ ਕਰਵਾਵੇ।ਉਨ੍ਹਾਂ ਸਪੱਸ਼ਟ ਕੀਤਾ ਕਿ ਉਹਨਾਂ ਦਾ ਦਲ ਅਪਣੇ ਬਲਬੂਤੇ ’ਤੇ ਚੋਣਾਂ ਲੜੇਗਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply