ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੁਆਰਾ ਵਾਤਾਵਰਨ ਦੀ
ਸ਼ੁੱਧਤਾ ਨੂੰ ਕਾਇਮ ਰੱਖਣ ਲਈ ਕੀਤੇ ਗਏ ਉਪਰਾਲੇ ਤਹਿਤ ਰੁੱਖ ਲਗਾਏ ਗਏ।ਪ੍ਰਿੰਸੀਪਲ ਡੱ. ਰਾਜੇਸ਼ ਸਿੰਗਲਾ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਸੰਸਾਰ ਦੀ ਗੰਭੀਰ ਸਮੱਸਿਆ ਹੈ।ਜਿਸ ਕਾਰਨ ਧਰਤੀ ਦੇ ਤਾਪਮਾਨ ਦਾ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਦਾ ਇੱਕੋ ਇੱਕ ਹੱਲ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ।
ਵੱਖ-ਵੱਖ ਸੰਸਥਾਵਾਂ ਵੱਲੋਂ ਇਸ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰੁੱਖ ਲਗਾਏ ਜਾ ਰਹੇ ਹਨ।ਇਸ ਲੜੀ ਤਹਿਤ ਐ.ਐਸ.ਡੀ ਕਾਲਜ ਵਿਖੇ ਪ੍ਰਿੰਸੀਪਲ ਨੇ ਆਪ ਪੌਦੇ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ।ਉਪਰੰਤ ਐਸ.ਐਸ.ਡੀ ਸਭਾ ਦੇ ਪ੍ਰਧਾਨ ਪ੍ਰਮੋਦ ਮਿੱਤਲ, ਕੁਆਰਡੀਨੇਟਰ ਓ.ਡੀ ਸ਼ਰਮਾ ਨੇ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਕਾਲਜ ਵਿੱਚ ਲਗਭਗ 100 ਪੌਦੇ ਲਗਾਏ ਗਏ ਅਤੇ ਇਹਨਾਂ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਨੂੰ ਇੱਕ-ਇੱਕ ਪੌਦਾ ਅਲਾਟ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਿਰਫ ਪੌਦੇ ਲਗਾਉਣਾ ਹੀ ਕਾਫੀ ਨਹੀਂ ਸਗੋਂ ਉਹਨਾਂ ਦੀ ਸਾਂਭ ਸੰਭਾਲ ਕਰਨਾ ਪੌਦਾ ਲਗਾਉਣ ਨਾਲੋਂ ਵੀ ਵੱਡਾ ਉਪਰਾਲਾ ਹੈ।ਕਾਲਜ ਅਧਿਆਪਕ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਹਨਾਂ ਪੌਦਿਆਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਲਈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media