ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਜਗਦੀਪ ਸਿੰੰਘ ਸੱਗੂ) – ਕਿੱਕ ਬਾਕਸਿੰਗ ਅਸੋਸੀਏਸ਼ਨ ਵਲੋਂ ਕੌਮੀ ਖੇਡ ਦਿਵਸ ਮੌਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਚੈਪੀਅਨ ਕਾਲਜ ਦੇ ਪ੍ਰਿੰਸੀਪਲ ਹੋਣ ਅਤੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਅਹਿਮ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਰਾਜ ਦੇਵ ਅਤੇ ਸੰਗਠਨ ਸਕੱਤਰ ਬਲਜਿੰਦਰ ਸਿੰਘ ਮੱਟੂ ਵਲੋਂ ਇਹ ਸਨਮਾਨ ਪ੍ਰਿੰਸੀਪਲ ਵਾਲੀਆਂ ਨੂੰ ਭੇਟ ਕੀਤਾ ਗਿਆ।ਇਸ ਮੌਕੇ ਪ੍ਰੋਫ਼ੈਸਰ ਸਵੀਟੀ ਬਾਲਾ ਮੁਖੀ ਸਪੋਰਟਸ ਵਿਭਾਗ ਵੀ ਮੌਜੂਦ ਸਨ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਸਨਮਾਨ ਲਈ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾ ਦਾ ਕਾਲਜ ਖੇਡਾਂ ਨੂੰ ਇਸੇ ਤਰ੍ਹਾਂ ਉਤਸਾਹਿਤ ਕਰਦਾ ਰਹੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media