ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 163 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਇਸ ਪੰਘੂੜੇ ਵਿਚ ਅੱਜ ਆਏ 163ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜਿਸ ਨੂੰ 27 ਅਗਸਤ ਨੂੰ ਨਿਸ਼ਾਨ ਸਿੰਘ ਪੁੱਤਰ ਰਤਨ ਸਿੰਘ ਵਾਸੀ ਸੁਰ ਸਿੰਘ ਨੂੰ ਮਿਲੀ ਸੀ ਤੇ ਸੁਰਿੰਦਰਪਾਲ ਸਿੰਘ ਏ.ਐਸ.ਆਈ ਪੁਲਿਸ ਸਟੇਸ਼ਨ ਭਿੱਖੀਵਿੰਡ ਵੱਲੋਂ ਪੰਘੂੜੇ ਵਿੱਚ ਪਾਈ ਗਈ।ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁੱਲ ਤੰਦਰੁਸਤ ਹੈ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰਵਿਕਾਸ ਹੀਰਾ ਉਪ ਮੰਡਲ ਮੈਜਿਸਟਰੇਟ ਅੰਮਿ੍ਰਤਸਰ 2 ਅਤੇ ਸ਼ਿਵਰਾਜ ਸਿੰਘ ਬੱਲ,ਸਹਾਇਕ ਕਮਿਸ਼ਨਰ ਜਨਰਲ ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 163 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਸ੍ਰੀ ਰਣਧੀਰ ਸਿੰਘ ਅਤੇ ਸ਼ਿਸ਼ਪਾਲ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …