9 ਤੇ 16 ਸਤੰਬਰ ਨੂੰ ਬੀ.ਐਲ.ਓ ਪੋਲਿੰਗ ਬੂਥਾਂ `ਤੇ ਬੈਠ ਕੇ ਜਨਤਾ ਤੋਂ ਕਰਨਗੇ ਫਾਰਮ ਪ੍ਰਾਪਤ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 1-1-2019 ਦੀ ਯੋਗਤਾ ਮਿਤੀ ਦੇ
ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਮੁੱਢਲੀ ਪ੍ਰਕਾਸ਼ਨਾ 1-9-2018 ਨੂੰ ਸਬੰਧਤ ਚੋਣਕਾਰ ਰਜਿਸਟਰੇਸਨ ਅਫਸਰਾਂ ਵੱਲੋਂ ਨਿਰਧਾਰਤ ਸਥਾਨਾਂ ਤੇ ਕਰਵਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 1 ਸਤੰਬਰ ਤੋਂ 31 ਅਕਤੂਬਰ ਤੱਕ ਦਾਅਵੇ ਅਤੇ ਇਤਰਾਜ (ਫਾਰਮ ਨੰ: 6, 7,8 ਵਿੱਚ ) ਲਏ ਜਾਣਗੇ ਅਤੇ ਮਿਤੀ 9 ਸਤੰਬਰ ਤੋਂ 16 ਸਤੰਬਰ, 2018 (ਦੋਵੇਂ ਐਤਵਾਰ) ਨੂੰ ਬੀ.:ਐਲ.ਓ ਪੋਲਿੰਗ ਬੂਥਾਂ ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 30 ਨਵੰਬਰ, 2018 ਤੋਂ ਪਹਿਲਾਂ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2019 ਨੂੰ ਕੀਤੀ ਜਾਵੇਗੀ।
ਵਧੀਕ ਜਿਲ੍ਹਾ ਚੋਣ ਅਫਸਰ ਨੇ ਆਮ ਜਨਤਾ ਅਤੇ ਰਾਜਨੀਤਕ ਪਾਰਟੀਆਂ ਨੁੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੇ ਉਕਤ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਚਲ ਰਹੀ ਇਸ ਸੁਧਾਈ ਦੌਰਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ।ਉਨ੍ਹਾਂ ਦੱਸਿਆ ਕਿ ਫਾਰਮ ਨੰ: 6 ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ, ਫਾਰਮ ਨੰ: 6 ਏ ਵਿੱਚ ਪ੍ਰਵਾਸੀ ਭਾਰਤੀ ਲਈ ਬਤੌਰ ਵੋਟਰ ਨਾਮ ਰਜਿਸਟਰ ਕਰਵਾਉਣ, ਫਾਰਮ ਨੰ: 7 ਵੋਟਰ ਵਿੱਚ ਦਰਜ ਇੰਦਰਾਜਾਂ ਤੇ ਇਤਰਾਜ ਸਬੰਧੀ, ਫਾਰਮ ਨੰ: 8 ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਲਈ ਅਤੇ ਫਾਰਮ ਨੰ: 8 ੳ ਵਿੱਚ ਇਕ ਹੀ ਚੋਣ ਹਲਕੇ ਵਿੱਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਲਈ ਬਿਨੈ ਪੱਤਰ ਦਿੱਤੇ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਉਕਤ ਬਿਨੈ ਪੱਤਰ ਫਾਰਮ ਪੁਰ ਕਰਕੇ ਆਪਣੇ ਖੇਤਰ ਵਿੱਚ ਨਿਯੁਕਤ ਬੀ.ਐਲ.ਓ ਨੂੰ ਦੇ ਕੇ ਰਸੀਦ ਪ੍ਰਾਪਤ ਕੀਤੀ ਜਾਵੇ ਜਾਂ ਇਹ ਫਾਰਮ ਸਿੱਧੇ ਤੌਰ ਸਬੰਧਤ ਚੋਣਕਾਰ ਰਜਿਸਟਰੇਸ਼ਨ ਦਫਤਰ ਵਿਖੇ ਰਸੀਦ ਪ੍ਰਾਪਤ ਕਰਕੇ ਜਮਾਂ ਕਰਵਾਏ ਜਾਸਕਦੇ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media