ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਏਸ਼ੀਅਨ ਖੇਡਾਂ ਵਿਚ ਤੀਹਰੀ ਛਾਲ (ਟ੍ਰਿਪਲ ਜੰਪ) ਵਿਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸਨ ਕਰਨ ਵਾਲੇ ਅਥਲੀਟ ਅਰਪਿੰਦਰ ਸਿੰਘ, ਜੋ ਕਿ ਜਿਲ੍ਹੇ ਦੇ ਪਿੰਡ ਹਰਸ਼ਾ ਛੀਨਾ ਦਾ ਜੰਮਪਲ ਹੈ, ਨੂੰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਅਰਪਿੰਦਰ ਸਿੰਘ ਵਰਗੇ ਨੌਜਵਾਨ ਰਾਜ ਦੇ ਜਵਾਨਾਂ ਲਈ ਪ੍ਰੇਰਨਾ ਸਰੋਤ ਹਨ।ਸਰਕਾਰੀਆ ਨੇ ਕਿਹਾ ਕਿ ਸਾਡੇ ਲਈ ਬੜੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਸਾਡੇ ਜਿਲ੍ਹੇ ਦੇ ਨੌਜਵਾਨ ਨੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸਨ ਕੀਤਾ ਹੈ।ਕਮਲਦੀਪ ਸਿੰਘ ਸੰਘਾ ਨੇ ਏਸ਼ੀਅਨ ਖੇਡਾਂ ਤੋਂ ਆਈ ਇਸ ਖੁਸ਼ੀ ਦੀ ਖਬਰ ਦਾ ਪਤਾ ਲੱਗਦੇ ਹੀ ਅਰਪਿੰਦਰ ਸਿੰਘ ਦੇ ਪਿਤਾ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਖੁਸ਼ੀ ਸਾਂਝੀ ਕਰਦੇ ਹੋਏ ਵਧਾਈ ਦਿੱਤੀ।ਸੰਘਾ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਪਰਿਵਾਰ ਨੂੰ ਵਧਾਈ ਦਿੰਦੇ ਕਿਹਾ ਕਿ ਉਹ ਕੱਲ੍ਹ ਘਰ ਪਹੁੰਚ ਕੇ ਇਹ ਖੁਸ਼ੀ ਸਾਂਝੀ ਕਰਨਗੇ।ਸੰਘਾ ਨੇ ਦੱਸਿਆ ਕਿ ਅਰਪਿੰਦਰ ਸਿੰਘ ਨੇ ਟ੍ਰਿਪਲ ਜੰਪ ਵਿਚ 16.77 ਮੀਟਰ ਦੀ ਛਾਲ ਲਗਾ ਕੇ ਏਸ਼ੀਅਨ ਖੇਡਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਸੋਨ ਤਗਮਾ ਹਾਸਿਲ ਕੀਤਾ ਹੈ, ਜੋ ਕਿ ਸਾਡੇ ਸਾਰਿਆਂ ਲਈ ਬੜੇ ਮਾਣ ਵਾਲੀ ਗੱਲ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media