Sunday, October 11, 2026

ਦਰਸ਼ਨ ਸਿੰਘ ਬੌਂਦਲੀ ਵੱਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਦਾ ਐਲਾਨ

DARSHAN BONDLIਸਮਰਾਲਾ, 30 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬ `ਚ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਬਲਾਕ ਸੰਮਤੀ ਚੋਣਾਂ ਦਾ ਐਲਾਨ ਹੁੰਦੇ ਹੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਲੜਨ ਦਾ ਅਮਲ ਸ਼ੁਰੂ ਹੋ ਚੁੱਕਾ ਹੈ।ਮਾਛੀਵਾੜਾ ਬਲਾਕ ਅਧੀਨ ਗਹਿਲੇਵਾਲ ਜੋਨ ਅਤੇ ਇੱਕ ਹੋਰ ਰਿਜਰਵ ਸੀਟ ਤੋਂ ਉੱਘੇ ਸਮਾਜਸੇਵੀ ਦਰਸ਼ਨ ਸਿੰਘ ਬੌਂਦਲੀ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਚੋਣ ਲੜਨ ਦਾ ਮਨੋਰਥ ਸਮਰਾਲਾ ਹਲਕੇ ਨੂੰ ਇੱਕ ਨਵੀਂ ਦਿਸ਼ਾ ਵੱਲ ਤੋਰਨਾ ਹੈ ਅਤੇ ਲੋਕਾਂ ਵਿੱਚ ਜਾ ਕੇ ਰਿਵਾਇਤੀ ਪਾਰਟੀਆਂ ਦੇ ਪਾਜ਼ ਖੋਲਣਾ ਹੈ, ਕਿ ਕਿਸ ਤਰ੍ਹਾਂ ਇਨ੍ਹਾਂ ਪਾਰਟੀਆਂ ਨੇ ਸਮਰਾਲਾ ਹਲਕੇ ਦੇ ਵਿਕਾਸ ਵਿੱਚ ਰੋੜੇ ਢਾਹੇ ਹਨ।ਮਾਛੀਵਾੜਾ ਬਲਾਕ ਦੀ ਜੋ ਦੁਗਰਤੀ ਇਨ੍ਹਾਂ ਰਾਜਸੀ ਨੇਤਾਵਾਂ ਨੇ ਕੀਤੀ ਹੈ, ਉਸ ਕਰ ਕੇ ਉਨ੍ਹਾਂ ਨੂੰ ਇਨ੍ਹਾਂ ਬਲਾਕ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਸੀਂ ਆਪਣੇ ਪੰਜਾਬ ਨੂੰ ਬਚਾਉਣਾ ਹੈ ਤਾਂ ਇਨ੍ਹਾਂ ਰਾਜਸੀ ਲੋਕਾਂ ਨੂੰ ਪਛਾੜ ਕੇ ਸਾਫ ਸੁਥਰੀ ਦਿੱਖ ਵਾਲੇ ਉਮੀਦਵਾਰਾਂ ਨੂੰ ਜਿਤਾਉਣ।
 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply