ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ।ਉਹ 94 ਵਰ੍ਹਿਆਂ ਦੇ ਸਨ ਅਤੇ ਪਿਛਲੇ 10 ਸਾਲਾਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ।ਬਜੁਰਗ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਦੇ ਚਲਾਣੇ `ਤੇ ਵੱਖ-ਵੱਖ ਸ਼ਖਸੀਅਤਾਂ ਨੇ ਨਾਲ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਕਿਰਪਾਲ ਸਿੰਘ ਨਾਲ ਦੁੱਖ ਵੰਡਾਉਂਦਿਆਂ ਕਿਹਾ ਕਿ ਜੀਵਨ ਸਾਥੀ ਦੇ ਤੁਰ ਜਾਣਾ ਬੇਹੱਦ ਦੁੱਖਦਾਈ ਤੇ ਅਸਹਿ ਹੁੰਦਾ ਹੈ ਪਰ ਕਰਤਾ ਪੁਰਖ ਦੇ ਭਾਣੇ ਨੂੰ ਵੀ ਟਾਲਿਆ ਨਹੀਂ ਜਾ ਸਕਦਾ।ਉਨ੍ਹਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ’ਤੇ ਹਮਦਰਦੀ ਪ੍ਰਗਟ ਕੀਤੀ ਹੈ।ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਬੀਬੀ ਜੋਗਿੰਦਰ ਕੌਰ ਦਾ ਅੰਤਿਮ ਸੰਸਕਾਰ 1 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਦੁਪਹਿਰ 1:00 ਵਜੇ ਕੀਤਾ ਜਾਵੇਗਾ।ਉੁਨ੍ਹਾਂ ਦੱਸਿਆ ਕਿ 1924 ਵਿਚ ਪਾਕਿਸਤਾਨ ਦੇ ਗੁਜਰਾਂਵਾਲਾ ਵਿਚ ਜਨਮੇ ਬੀਬੀ ਜੋਗਿੰਦਰ ਕੌਰ ਦਾ ਅਨੰਦ ਕਾਰਜ 1947 ਵਿਚ ਡਾ. ਕਿਰਪਾਲ ਸਿੰਘ ਨਾਲ ਹੋਇਆ ਅਤੇ ਉਹ ਵੰਡ ਦੌਰਾਨ ਦਿੱਲੀ ਆ ਵੱਸੇ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media