Sunday, October 11, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ ਗਿਆ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ PPN3108201801ਸੰਪੂਰਨਤਾ ਦਿਵਸ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਰਣਵੀਰ ਸਿੰਘ ਨੂਰ ਨੇ ਸੰਗਤਾਂ ਨੂੰ ਅੰਮ੍ਰਿਤਮਈ ਬਾਣੀ ਦੇ ਸ਼ਬਦਾਂ ਨਾਲ ਜੋੜਿਆ। ਉਪਰੰਤ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਕੀਰਤਨ ਦੀ ਹਾਜਰੀ ਲਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਮੁੱਖ ਗ੍ਰੰਥੀ ਭਾਈ ਗੁਰਇੰਦਰਦੀਪ ਸਿੰਘ ਵਲੋਂ ਅਰਦਾਸ ਕੀਤੀ ਗਈ।ਪ੍ਰਬੰਧਕਾਂ ਵਲੋਂ ਗੁਰਮਤਿ ਪ੍ਰਚਾਰਕਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਦਾ ਗੁਰੂ ਦੀ ਬਖ਼ਸ ਸਿਰਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।ਗੁਰਮੀਤ ਸਿੰਘ ਪ੍ਰਧਾਨ, ਵਰਿੰਦਰ ਸਿੰਘ ਬੱਲਾ, ਪ੍ਰਿਥੀਪਾਲ ਸਿੰਘ ਜਲਾਲ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ ਬੁੱਟਰ, ਖਾਲਸਾ ਦੀਵਾਨ ਸਿੰਘ ਸਭਾ ਸੇਵਕ ਦਲ ਦੇ ਮੈਂਬਰ, ਪ੍ਰੀਤਮ ਸਿੰਘ ਸਾਹਨੀ ਤੋਂ ਇਲਾਵਾ ਵੱਡੀ ਗਿਣਤੀ `ਚ ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਵੀ ਹਾਜਰ ਸਨ।ਗੁਰਦੁਆਰਾ ਕਮੇਟੀ ਵਲੋਂ ਪੱਤਰਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply