ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸੁਬਾਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਜਿਲ੍ਹਾ ਬਠਿੰਡਾ ਵੱਲੋਂ ਉਲੀਕੇ ਪ੍ਰੋਗਰਾਮ
ਅਨੁਸਾਰ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਗਿਆ। ਜਿਲ੍ਹਾ ਕਨਵੀਨਰ ਕੇਵਲ ਸਿੰਘ ਨੇ ਇਸ ਸਮੇਂ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰੇ, 1 ਜਨਵਰੀ 2004 ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ, ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੋ ਵਸੂਲੇ ਜਾਂਦੇ ਵਿਕਾਸ ਟੈਕਸ ਨੂੰ ਤੁੰਰਤ ਬੰਦ ਕੀਤਾ ਜਾਵੇ, ਛੇਵੇਂ ਪਅੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਜਨਵਰੀ 2017 ਤੋ ਬਕਾਇਆ ਡੀ.ਏ ਦੀ ਕਿਸਤਾਂ ਜਾਰੀ ਕੀਤੀਆਂ ਜਾਣ, ਸਮੂਹ ਵਿਭਾਗਾਂ ਅੰਦਰ ਖਾਲੀ ਪਈਆਂ ਅਸਾਮੀਆ ਤੁੰਰਤ ਭਰੇ।ਆਗੂਆਂ ਨੇ ਕਿਹਾ ਕਿ ਪਿੰੰਡਾਂ ਦੇ ਵਾਟਰ ਵਰਕਸਾਂ ਨੂੰ ਪੰਚਾਇਤ ਹਵਾਲੇ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।ਬੁਲਾਰਿਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਇਹ ਹੱਕੀ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ ਫੈਡਰੇਸ਼ਨ ਹੋਰ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਅਤੇ 5 ਸਤੰਬਰ ਨੂੰ ਦਿੱਲੀ ਪਾਰਲੀਮੈਂਟ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਪ੍ਰਣ ਵੀ ਕੀਤਾ ਗਿਆ।
ਇਸ ਮੌਕੇ ਗਗਨਦੀਪ ਸਿੰਘ, ਜਸਵਿੰਦਰ ਸਰਮਾ, ਸੁਖਦੀਪ ਸਿੰਘ, ਰਣਜੀਤ ਜੀਤੀ, ਹਰਮੇਲ ਸਿੰਘ, ਬਿੱਲੂ ਰਾਮ, ਅਜੇ ਕੁਮਾਰ, ਜਗਦੀਪ ਸਿੰਘ ਵਿਰਕ, ਭੁਪਿੰਦਰ ਕੌਰ, ਰਣਜੀਤ ਕੌਰ, ਸੁਖਦੇਵ ਸਿੰਘ, ਮੱਖਣ ਸਿੰਘ, ਹਰਚਰਨ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਕੌਰ, ਗੁਰਮੀਤ ਕੌਰ ਅਤੇ ਬਲਦੇਵ ਸਿੰਘ ਹਾਜਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media