ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੀ ਜਥੇਬੰਦੀ ਵਲੋਂ ਬਠਿੰਡਾ ਬਲਾਕ ਦੀਆਂ
ਸੰਘਰਸ਼ੀਲ ਵਰਕਰਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਪਰਸ ਰਾਮ ਨਗਰ ਧਰਮਸ਼ਾਲਾ ਵਿਖੇ ਇੱਕ ਸਾਦਾ ਪ੍ਰੋਗਰਾਮ ਰੱਖਿਆ ਗਿਆ।ਜਿਸ ਵਿੱਚ ਮਰਨ ਵਰਤ `ਤੇ ਬੈਠਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ।ਇਥੇ ਜ਼ਿਕਰਯੋਗ ਇਹ ਹੈ ਕਿ ਪਿਛਲੇ ਲੰਮੇ ਸਮੇਂ ਤੋ ਕੈਪਟਨ ਸਰਕਾਰ ਖਿਲਾਫ ਹੱਕ ਮੰਗਾਂ ਲਈ ਦਿਨ ਰਾਤ ਸੰਘਰਸ਼ ਕਰ ਰਹੀਆਂ ਸਨ।ਜਿਲ੍ਹਾ ਐਕਟਿੰਗ ਪ੍ਰਧਾਨ ਤੇ ਬਠਿੰਡਾ ਸ਼ਹਿਰੀ ਪ੍ਰਧਾਨ ਜਸਬੀਰ ਕੌਰ, ਦਰਸ਼ਨਾ ਰਾਣੀ, ਗੁਰਵਿੰਦਰ ਕੌਰ, ਲੀਲਾਵੰਤੀ ਅਤੇ ਪਰਮਰਾਜ ਕੌਰ ਸ਼ਾਮਿਲ ਸਨ।ਵਰਕਰਾਂ ਦੇ ਸਹਿਯੋਗ ਦਾ ਧੰਨਵਾਦ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਹਰਿਆਣਾ ਪੈਟਰਨ ਤੇ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦੇਵੇ।
ਇਸ ਮੌਕੇ ਬਠਿੰਡਾ ਸ਼ਹਿਰ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਹੈਲਪਰਾਂ ਵੱਲੋਂ ਸਰਕਲ ਪ੍ਰਧਾਨ ਸੋਮਾ ਰਾਣੀ, ਰੂਪ ਰਾਣੀ, ਸਤਵੀਰ ਕੌਰ, ਗੁਰਚਰਨ ਕੌਰ, ਸੁਖਦੇਵ ਕੌਰ, ਜਸਵੀਰ ਕੌਰ, ਹਰਵੀਰ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਬਲਜੀਤ ਆਦਿ ਆਗੂ ਮੌਜੂਦ ਸਨ।ਜਸਬੀਰ ਕੌਰ ਬਠਿੰਡਾ ਨੇ ਸਮੂਹ ਸਰਕਲ ਪ੍ਰਧਾਨਾਂ ਸਮੇਤ ਵਰਕਰਾਂ ਹੈਲਪਰਾਂ ਦਾ ਧੰਨਵਾਦ ਕੀਤਾ ਤੇ ਅੱਗੇ ਤੋ ਵੀ ਜਥੇਬੰਦੀ ਵਲੋਂ ਉਲੀਕੇ ਜਾਣ ਵਾਲੇ ਪ੍ਰੋਗਰਾਮ ਵਿੱਚ ਪੂਰਾ ਸਹਿਯੋਗ ਦੇਣ ਦਾ ਪ੍ਰਣ ਕੀਤਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media