ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਣਜੀਤ ਐਵੀਨਿਊ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਅਖੰਡਤਾ ਦੀ ਖਾਤਰ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ ਸੀ।ਇਸ ਮੌਕੇ ਸੁਨੀਲ ਦੱਤੀ ਵਿਧਾਇਕ, ਜੁਗਲ ਕਿਸ਼ੋਰ ਸ਼ਰਮਾ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ, ਵਿਕਾਸ ਸੋੋਨੀ ਕੋਂਸਲਰ, ਅਸ਼ਵਨੀ ਪੱਪੂ ਅਤੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media