Monday, July 27, 2026

81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਣੇ ਇੱਕ ਪੁਲਿਸ ਅੜਿੱਕੇ

ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੁਲਿਸ ਵਿਭਾਗ ਵਲੋਂ ਨਸ਼ਿਆਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 81 PPN0109201803ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਮਨਧੀਰ ਸਿੰਘ ਦੀਆਂ ਹਦਾਇਤਾਂ `ਤੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
    ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਮਾਨਸਾ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਘੁੱਰਕਣੀ ਨਜ਼ਦੀਕ ਗਸ਼ਤ ਦੌਰਾਨ ਲਖਵੀਰ ਸਿੰਘ ਵਾਸੀ ਜਟਾਣਾ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜੇ ਤੋਂ ਏਸੈਂਟ ਕਾਰ ਵਿਚੋਂ 81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਪੁਛਗਿੱਛ  ਕੀਤੀ ਜਾਵੇਗੀ, ਜਿਸ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply