ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਚੌਥੇ ਸਮੈਸਟਰ ਦੀ ਪ੍ਰੀਖਿਆ ’ਚ ਤੀਜਾ ਸਥਾਨ ਹਾਸਲ ਕੀਤਾ ਹੈ।ਸ਼ਰੂਤੀ ਸੰਦਲ ਨੇ 422 ਨੰਬਰਾਂ ਨਾਲ ’ਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਡਾ. ਗੁਨੀਸ਼ਾ ਸਲੂਜਾ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਡਾ. ਹਰਪ੍ਰੀਤ ਕੌਰ, ਪ੍ਰੋ. ਸੀਮਾ ਰਾਣੀ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ. ਰਾਸ਼ਿਮਾ ਚੰਗੋਤਰਾ ਅਤੇ ਪ੍ਰੋ. ਸੁਖਮਨਪ੍ਰੀਤ ਕੌਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …