ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ।ਵਿਭਾਗ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ਐਮ.ਏ (ਪੰਜਾਬੀ) ਸਮੈਸਟਰ ਚੌਥਾ ਦੀ ਯੂਨੀਵਰਸਿਟੀ ਪ੍ਰੀਖਿਆ ’ਚ 73% ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ’ਚ 7ਵੀਂ ਅਤੇ ਜ਼ਿਲ੍ਹੇ ’ਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਭਵਿੱਖ ’ਚ ਹੋਰ ਵੀ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਨੇ ਐਮ.ਏ ਸਮੈਸਟਰ ਦੂਜਾ ’ਚ ਦੀ ’ਵਰਸਿਟੀ ਮੈਰਿਟ ’ਚ ਸੱਤਵੀਂ ਪੁਜ਼ੀਸ਼ਨ ਹਾਸਲ ਕੀਤੀ ਸੀ।ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਨੀਲਮਜੀਤ ਕੌਰ ਨੇ ਵੀ ਉਕਤ ਵਿਦਿਆਰਥਣ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਹੋਇਆਂ ਮੁਬਾਰਕਬਾਦ ਦਿੱਤੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …